08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 25-02-2026
ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਅੱਜ ਵਾਰਡ ਨੰਬਰ 10 ਲਈ ਪਸ਼ੂ ਹਸਪਤਾਲ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਕੈਂਪ ਲਗਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਵਾਈਸ ਮੀਡੀਆ ਇੰਚਾਰਜ ਜੈ ਚੰਦ ਭੰਡਾਰੀ ਨੇ ਦੱਸਿਆ ਕਿ ਇਸ ਮੌਕੇ ਵਾਰਡ ਦੇ ਲੋਕਾਂ ਦੇ ਪੰਜਾਬ ਸਰਕਾਰ ਦੀ ਨਵੀਂ ਸਕੀਮ ਤਹਿਤ ਇਲਾਜ ਲਈ 10 ਲੱਖ ਰੁਪਏ ਵਾਲੇ ਸਿਹਤ ਕਾਰਡ ਬਣਾਏ ਗਏ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵਲੋਂ ਲੋੜੀਂਦੇ ਕਾਗ਼ਜ਼ ਪੱਤਰ ਲੈ ਕੇ ਸਿਹਤ ਕਾਰਡ ਮੁਹੱਈਆ ਕਰਵਾਏ ਗਏ | ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਆਦੇਸ਼ ਅਨੁਸਾਰ ਹਰ ਵਾਰਡ ਵਿਚ ਕੈਂਪ ਲਾ ਕੇ ਲੋਕਾਂ ਦੇ ਸਿਹਤ ਕਾਰਡ ਬਣਾਉਣ ਦੀ ਸਹੂਲਤ ਦਿੱਤੀ ਜਾਵੇਗੀ | ਇਸ ਮੌਕੇ ਟੀਮ ਵਿਚ ਪ੍ਰਸ਼ਾਸਨ ਦੀ ਟੀਮ 'ਚ ਅਮਨ ਕੁਮਾਰ, ਬਿਮਲਾ ਰਾਣੀ ਤੇ ਹੋਰ ਮੁਲਾਜ਼ਮ ਸ਼ਾਮਿਲ ਸਨ | ਇਸ ਕੈਂਪ ਵਿਚ ਜੈ ਚੰਦ ਭੰਡਾਰੀ ਤੋਂ ਇਲਾਵਾ ਸਾਬਕਾ ਕੌਂਸਲਰ ਬਿੰਦਰ ਸਿੰਘ, ਪਵਨ ਕੁਮਾਰ ਗਰਗ ਆਦਿ ਨੇ ਸਹਿਯੋਗ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ ਅਗਲੀ ਖ਼ਬਰ ਜੈਨ ਮੰਦਰ ਵਿਖੇ 11ਵਾਂ ਸਥਾਪਨਾ ਦਿਵਸ ਮਨਾਇਆ
Ad Position 24