08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 25-02-2026
ਫ਼ਰੀਦਕੋਟ, 24 ਫ਼ਰਵਰੀ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਜਹਾਜ਼ ਗਰਾਊਾਡ ਨਜ਼ਦੀਕ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਅਤੇ ਕੰਪਿਊਟਰ ਕੰਡਾ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਮੈਡੀਕਲ ਕਾਲਜ ਫ਼ਰੀਦਕੋਟ ਦੀ ਕੰਧ ਨਾਲ ਸਾਹਮਣੇ ਜਹਾਜ਼ ਗਰਾਊਾਡ ਮੌਜੂਦ ਸਨ ਤਾਂ ਗੁਰਜਗਤਾਰ ਸਿੰਘ ਉਰਫ਼ ਗੱਗੂ ਪੁੱਤਰ ਸੁੰਦਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 10 ਗ੍ਰਾਮ ਹੈਰੋਇਨ ਅਤੇ ਇਕ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਬਾਬਾ ਸੈਦੂ ਸ਼ਾਹ ਦਾ ਮੇਲਾ ਪਹਿਲੀ ਤੋਂ 4 ਮਾਰਚ ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਲਗਾਇਆ
Ad Position 24