08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਚੋਣਾਂ ਨੇੜੇ ਆਉਣ 'ਤੇ ਸਰਕਾਰ ਨੂੰ ਲੋਕਾਂ ਦੀਆਂ ਰਸੋਈਆਂ ਦੀ ਯਾਦ ਆਈ: ਸੇਖੋਂ, ਬੁਰਜ

Ad Position 21
No active advertisement
ਅਜੀਤ ਡੈਸਕ 25-02-2026
ਬਰਗਾੜੀ, 24 ਫ਼ਰਵਰੀ (ਸੁਖਰਾਜ ਸਿੰਘ ਗੋਂਦਾਰਾ)-ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਇਹ ਗਾਰੰਟੀਆਂ ਦਿੱਤੀਆਂ ਸਨ ਕਿ ਸੱਤਾ 'ਚ ਆਉਣ 'ਤੇ ਇਕ ਸਾਲ ਦੇ ਅੰਦਰ-ਅੰਦਰ ਇਹ ਸਾਰੀਆਂ ਗਾਰੰਟੀਆਂ 'ਤੇ ਅਮਲ ਕੀਤਾ ਜਾਵੇਗਾ ਪ੍ਰੰਤੂ ਆਪਣੇ ਕਾਰਜਕਾਲ ਦੇ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ 'ਤੇ ਇਹ ਗਾਰੰਟੀਆਂ ਬੁਢਾਪਾ, ਵਿਧਵਾ, ਅੰਗਹੀਣ ਅਤੇ ਹੋਰ ਪੈਨਸ਼ਨ ਦੇ ਯੋਗ ਵਿਅਕਤੀਆਂ ਦੀਆਂ ਪੈਨਸ਼ਨਾਂ 'ਚ ਵਾਧਾ ਕੀਤਾ ਜਾਵੇਗਾ, ਔਰਤਾਂ ਨੂੰ ਰਸੋਈ ਖਰਚ ਲਈ ਇਕ ਹਜ਼ਾਰ ਰੁਪਏ ਮਹੀਨਾ ਦੇਣਾ ਆਦਿ ਇਹ ਸਿਰਫ ਕਾਗਜ਼ਾਂ ਤੱਕ ਸਿਮਟ ਕੇ ਰਹਿ ਗਈਆਂ | ਹੁਣ ਜਦ ਅਗਲੇ ਸਾਲ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਤਾਂ ਹੁਣ ਪੰਜਾਬ ਸਰਕਾਰ ਨੂੰ ਲੋਕਾਂ ਦੀਆਂ ਰਸੋਈਆਂ ਦੇ ਰਾਸ਼ਨ ਦੀ ਯਾਦ ਆਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਸੇਖੋਂ ਅਤੇ ਐਸ.ਸੀ.ਸੈੱਲ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਬੇਅੰਤ ਸਿੰਘ ਬੁਰਜ ਨੇ ਬਰਗਾੜੀ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਫਿਰ ਲੋਕ ਲਭਾਊ ਐਲਾਨ ਕਰਕੇ ਦੁਬਾਰਾ ਸੱਤਾ 'ਤੇ ਕਾਬਜ਼ ਹੋਣ ਲਈ ਯਤਨਸ਼ੀਲ ਹੈ ਪ੍ਰੰਤੂ ਇਸ ਵਾਰ ਪੰਜਾਬ ਦੇ ਲੋਕ ਇਸ ਦੀਆਂ ਚਿਕਨੀਆਂ, ਚੋਪੜੀਆਂ ਗੱਲਾਂ 'ਚ ਨਹੀਂ ਆਉਣਗੇ ਕਿਉਂਕਿ ਪੰਜਾਬ ਦੇ ਲੋਕਾਂ ਨੇ ਮੌਜੂਦਾ ਸਰਕਾਰ ਦੀ ਪਿਛਲੇ ਲੰਮੇ ਸਮੇਂ ਦੀ ਕਾਰਗੁਜਾਰੀ ਦੀ ਅਸਲੀਅਤ ਦੇਖ ਚੁੱਕੇ ਹਨ | ਉਨ੍ਹਾਂ ਕਿਹਾ ਕਿ ਗਰੀਬਾਂ ਦੀ ਹਿਤੈਸ਼ੀ ਅਖਵਾਉਣ ਵਾਲੀ ਸਰਕਾਰ ਨੇ ਕਾਂਗਰਸ ਸਰਕਾਰ ਸਮੇਂ ਬਣੇ ਰਾਸ਼ਨ ਕਾਰਡ ਕੱਟ ਕਿ ਗਰੀਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਕੱਚਾ ਮਾਲ ਵੇਚਣ ਦੀ ਥਾਂ ਪ੍ਰੋਸੈੱਸ ਕਰਕੇ ਵੇਚਣ ਨੂੰ ਤਰਜੀਹ ਦੇਣ-ਸੁਰਿੰਦਰਪਾਲ <br/> ਅਗਲੀ ਖ਼ਬਰ ਬਲਵਿੰਦਰ ਕੌਰ ਸਰਾਂ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
Ad Position 24