ਕੋਟਕਪੂਰਾ, 25 ਫ਼ਰਵਰੀ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਕਰਤਾਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ / ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਦੇਵੀਵਾਲਾ ਤੋਂ ਲਿੰਕ ਰੋਡ ਪਿੰਡ ਸਿਰਸੜੀ ਨੂੰ ਜਾ ਰਹੇ ਸਨ ਤਾਂ ਜਦ ਪੁਲਿਸ ਪਾਰਟੀ ਨੇੜੇ ਸਮਸ਼ਾਨਘਾਟ ਪਾਸ ਬਾਹੱਦ ਰਕਬਾ ਦੇਵੀਵਾਲਾ ਪੁੱਜੀ ਤਾਂ ਇਕ ਮੋਨਾ ਨੌਜਵਾਨ ਖੱਬੇ ਹੱਥ ਪਿੰਡ ਸਿਰਸੜੀ ਵੱਲ ਨੂੰ ਪੈਦਲ ਜਾਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਚੈੱਕ ਕਰਨ ਲਈ ਗੱਡੀ ਰੋਕੀ ਤਾਂ ਉਕਤ ਨੌਜਵਾਨ ਪੁਲਿਸ ਪਾਰਟੀ ਨੂੰ ਗੱਡੀ 'ਚੋਂ ਉਤਰਦਾ ਦੇਖ ਕੇ ਆਪਣੇ ਸੱਜੇ ਹੱਥ ਸਮਸ਼ਾਨਘਾਟ ਵੱਲ ਨੂੰ ਭੱਜਣ ਲੱਗਾ | ਪੁਲਿਸ ਪਾਰਟੀ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣੀ ਪਹਿਚਾਣ ਇੰਦਰਜੀਤ ਸਿੰਘ ਵਾਸੀ ਭਲੂਰ ਰੋਡ ਪਿੰਡ ਕੋਟਸੁਖੀਆ ਜ਼ਿਲ੍ਹਾ ਫ਼ਰੀਦਕੋਟ ਵਜੋਂ ਦੱਸੀ | ਤਲਾਸ਼ੀ ਦੌਰਾਨ ਉਸ ਕੋਲੋਂ 5.60 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਉਕਤ ਮੁਲਜ਼ਮ ਵਿਰੁੱਧ ਥਾਣਾ ਦਿਹਾਤੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |