14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪੁਲਿਸ ਵਲੋਂ ਨਸ਼ਿਆਂ ਵਿਰੁੱਧ ਸਰਕਾਰੀ ਬਿ੍ਜਿੰਦਰਾ ਕਾਲਜ ਵਿਖੇ ਵਿਦਿਆਰਥੀਆਂ ਨਾਲ ਸੰਪਰਕ ਮੀਟਿੰਗ

Ad Position 21
No active advertisement
ਅਜੀਤ ਡੈਸਕ 26-02-2026
ਫ਼ਰੀਦਕੋਟ, 25 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਪੁਲਿਸ ਵਲੋਂ ਅੱਜ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਓਪਨ ਥਿਏਟਰ ਵਿਖੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਸੰਪਰਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ | ਇਸ ਸਮਾਗਮ ਦੌਰਾਨ ਨਸ਼ਿਆਂ ਵਿਰੁੱਧ ਸੁਨੇਹਾ ਦਿੰਦੇ ਹੋਏ ਇਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ, ਜਿਸ ਨੇ ਹਾਜ਼ਰੀਨ ਨੂੰ ਵੀ ਗਹਿਰਾਈ ਨਾਲ ਜੋੜਿਆ | ਇਸ ਮੌਕੇ ਆਈ.ਜੀ. ਨਿਲਾਂਬਰੀ ਜਗਦਲੇ ਆਈ. ਪੀ. ਐਸ. ਨੇ ਆਪਣੇ ਸੰਬੋਧਨ 'ਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ, ਜਿਸਦੇ ਤਹਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ ਹੈ | ਜਿਸ ਦੇ ਤਹਿਤ ਸੇਫ਼ ਪੰਜਾਬ ਐਂਟੀ-ਡਰੱਗ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ | ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਿਰਫ਼ ਕਾਨੂੰਨੀ ਜਾਂ ਪੁਲਿਸ ਪੱਧਰ ਦੀ ਕਾਰਵਾਈ ਕਾਫ਼ੀ ਨਹੀਂ, ਸਗੋਂ ਸਮਾਜਿਕ ਜਾਗਰੂਕਤਾ ਅਤੇ ਨੌਜਵਾਨਾਂ ਦੀ ਜ਼ਿੰਮੇਵਾਰ ਭਾਗੀਦਾਰੀ ਜ਼ਰੂਰੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਮੁੱਦਿਆਂ ਲਈ ਵੀ ਸੰਵੇਦਨਸ਼ੀਲ ਹੋਣ ਦੀ ਅਪੀਲ ਕੀਤੀ | ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਨਸ਼ਿਆਂ ਦੇ ਨਾਸ਼ ਲਈ ਫ਼ਰੀਦਕੋਟ ਪੁਲਿਸ ਵਲੋਂ ਲਗਾਤਾਰ ਤੇ ਦਿ੍ੜ ਨੀਤੀ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ | ਸਾਨੂੰ ਸਮਝਣਾ ਹੋਵੇਗਾ ਕਿ ਨਸ਼ੇ ਵਿਰੁੱਧ ਜੰਗ ਸਿਰਫ਼ ਕਾਨੂੰਨੀ ਪੱਧਰ ਦੀ ਲੜਾਈ ਨਹੀਂ, ਸਗੋਂ ਇਕ ਸਮਾਜਿਕ ਜ਼ਿੰਮੇਵਾਰੀ ਵੀ ਹੈ, ਜਿਸ ਵਿਚ ਹਰ ਨਾਗਰਿਕ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ | ਇਸ ਮੌਕੇ ਪਿ੍ੰਸੀਪਲ ਡਾ. ਗੁਲਸ਼ਨ ਕੁਮਾਰ ਨੇ ਨਿਲਾਂਬਰੀ ਜਗਦਲੇ ਆਈ.ਜੀ ਫ਼ਰੀਦਕੋਟ ਰੇਂਜ ਅਤੇ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਦਾ ਵਿਦਿਆਰਥੀਆਂ ਨਾਲ ਸੰਵਾਦ ਕਰਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖਤਰਨਾਕ ਪ੍ਰਭਾਵਾਂ ਤੋਂ ਸਾਵਧਾਨ ਕਰਨ ਲਈ ਧੰਨਵਾਦ ਕੀਤਾ | ਇਸ ਮੌਕੇ ਸੇਵਾ ਮੁਕਤ ਆਈ.ਜੀ. ਆਈ.ਬੀ. ਦਿਨੇਸ਼ ਚੰਦਰ ਜੈਸਵਾਲ, ਐਸ.ਪੀ. ਮਨਵਿੰਦਰ ਬੀਰ ਸਿੰਘ, ਡੀ.ਐਸ.ਪੀ. ਸਬ-ਡਵੀਜ਼ਨ ਫ਼ਰੀਦਕੋਟ ਤਰਲੋਚਨ ਸਿੰਘ, ਥਾਣੇਦਾਰ ਰਾਜਵੰਤ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਫ਼ਰੀਦਕੋਟ, ਪ੍ਰੋ. ਦਲਬੀਰ ਸਿੰਘ, ਪ੍ਰੋ. ਸ਼ਾਲਿਨੀ ਗਰਗ ਅਤੇ ਸਾਂਝ ਸਟਾਫ਼ ਦੇ ਮੈਂਬਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਰੈਲੀ ਸੰਬੰਧੀ ਰਾਜਾ ਵੜਿੰਗ ਵਲੋਂ ਸੀਨੀਅਰ ਆਗੂਆਂ ਨਾਲ ਮੀਟਿੰਗ ਅਗਲੀ ਖ਼ਬਰ ਮੈਥ ਟੀਚਰਜ਼ ਐਸੋਸੀਏਸ਼ਨ ਦੇ ਵਫ਼ਦ ਵਲੋਂ ਡੀ.ਈ.ਓ. ਸੈਕੰਡਰੀ ਨਾਲ ਮੀਟਿੰਗ
Ad Position 24