14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਬਰਨਾਲਾ ਰੈਲੀ ਸੰਬੰਧੀ ਰਾਜਾ ਵੜਿੰਗ ਵਲੋਂ ਸੀਨੀਅਰ ਆਗੂਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 26-02-2026
ਕੋਟਕਪੂਰਾ, 25 ਫ਼ਰਵਰੀ (ਮੋਹਰ ਗਿੱਲ, ਮੇਘਰਾਜ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਪਾਰਟੀ ਹਲਕਾ ਕੋਟਕਪੂਰਾ ਦੇ ਇੰਚਾਰਜ ਅਜੇਪਾਲ ਸਿੰਘ ਸੰਧੂ ਦੇ ਨਿਵਾਸ ਸਥਾਨ 'ਤੇ ਸੀਨੀਅਰ ਆਗੂਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰਕੇ ਪਾਰਟੀ ਵਲੋਂ 28 ਫ਼ਰਵਰੀ ਨੂੰ ਦਾਣਾ ਮੰਡੀ ਬਰਨਾਲਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਨੂੰ ਸਫ਼ਲ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ | ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਇਹ ਵੱਡੀ ਰੈਲੀ ਪੰਜਾਬ ਸਰਕਾਰ ਨੂੰ ਯਾਦ ਕਰਵਾ ਦੇਵੇਗੀ ਕਿ ਕਿੰਨੇ ਕੁ ਲੋਕ 'ਆਪ' ਸਰਕਾਰ ਦੀਆਂ ਨਾਕਾਮੀਆਂ ਤੋਂ ਅੱਕ ਕੇ ਕਾਂਗਰਸ ਪਾਰਟੀ ਨਾਲ ਜੁੜ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰਨ 'ਚ ਅਸਫ਼ਲ ਸਿੱਧ ਹੋਈ ਹੈ | ਅੱਜ ਸੂਬੇ ਦੇ ਵਿਕਾਸ ਕਾਰਜ ਠੱਪ ਹੋਣ ਕਾਰਨ ਸੂਬੇ ਦੇ ਨਿਵਾਸੀ ਸੱਤ੍ਹਾਧਾਰੀ ਨੂੰ ਚੱਲਦਾ ਕਰਨ ਲਈ ਮਨ ਬਣਾਈ ਬੈਠੇ ਹਨ | ਇਸ ਮੌਕੇ ਜ਼ਿਲ੍ਹਾ ਕਾਂਗਰਸ ਪਾਰਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਦੱਸਿਆ ਕਿ ਰੈਲੀ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹੇ ਅਧੀਨ ਆਉਂਦੇ ਤਿੰਨੇ ਵਿਧਾਨ ਸਭਾ ਹਲਕਿਆਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਸੀਨੀਅਰ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਜ਼ਿਲ੍ਹਾ ਫ਼ਰੀਦਕੋਟ ਦੇ ਵਰਕਰ ਉਕਤ ਰੈਲੀ 'ਚ ਭਰਵੀਂ ਸ਼ਮੂਲੀਅਤ ਕਰਨਗੇ | ਇਸ ਮੌਕੇ ਸਾਬਕਾ ਮੰਤਰੀ ਉਪਿੰਦਰ ਸ਼ਰਮਾ, ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਸੂਬਾਈ ਆਗੂ ਪਵਨ ਗੋਇਲ ਜੈਤੋ, ਸੀਨੀਅਰ ਆਗੂ ਸੂਰਜ ਭਾਰਦਵਾਜ, ਬਲਾਕ ਪ੍ਰਧਾਨ ਸੁੁੱਖਾ ਖਾਰਾ, ਸੀਨੀਅਰ ਆਗੂ ਮਿਹਰ ਸਿੰਘ ਕਰੀਰਵਾਲੀ, ਗੁਰਬਿੰਦਰ ਸਿੰਘ ਟਹਿਣਾ ਕਾਰਜਕਾਰੀ ਪ੍ਰਧਾਨ ਬੀ.ਸੀ ਵਿੰਗ ਜ਼ਿਲ੍ਹਾ ਫ਼ਰੀਦਕੋਟ, ਗੁਰਸੇਵਕ ਸਿੰਘ ਨੀਲਾ ਨਾਨਕਸਰ, ਸ਼ਾਹਬਾਜ ਸਿੰਘ ਸੰਧੂ, ਕੁੱਕੀ ਚੋਪੜਾ, ਗੋਰਾ ਪੀ.ਏ, ਵਿੱਕੀ ਕੋਟਕਪੁੂਰਾ ਸਮੇਤ ਹੋਰ ਵੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਦੇ ਪੈਨਸ਼ਨਰਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਅਗਲੀ ਖ਼ਬਰ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਸਰਕਾਰੀ ਬਿ੍ਜਿੰਦਰਾ ਕਾਲਜ ਵਿਖੇ ਵਿਦਿਆਰਥੀਆਂ ਨਾਲ ਸੰਪਰਕ ਮੀਟਿੰਗ
Ad Position 24