14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪੰਜਾਬ ਰੋਡਵੇਜ਼ ਦੇ ਪੈਨਸ਼ਨਰਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 26-02-2026
ਕੋਟਕਪੂਰਾ, 25 ਫ਼ਰਵਰੀ (ਮੋਹਰ ਸਿੰਘ ਗਿੱਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਸੰਬੰਧਿਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਡਾਇਰੈਕਟਰ ਸਟੇਟ ਟਰਾਂਸਪੋਰਟ ਵਿਭਾਗ ਪੰਜਾਬ ਨੂੰ ਇਕ ਪੱਤਰ ਲਿਖ ਕੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਪੰਜਾਬ ਰੋਡਵੇਜ ਦੇ ਵੱਖ-ਵੱਖ ਡਿਪੂਆਂ ਵਿਚੋਂ ਵੱਖ-ਵੱਖ ਆਸਾਮੀਆਂ ਤੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਦੇ ਮੈਡੀਕਲ ਪ੍ਰਤੀ ਪੂਰਤੀ ਬਿੱਲ ਪਿਛਲੇ ਕਈ ਸਾਲਾਂ ਅਤੇ ਕਈ ਮਹੀਨਿਆਂ ਤੋਂ ਪੰਜਾਬ ਰੋਡਵੇਜ ਦੇ ਡਿੱਪੂਆਂ ਦੇ ਦਫ਼ਤਰਾਂ, ਸਿਵਲ ਸਰਜਨਾਂ ਦੇ ਦਫ਼ਤਰਾਂ, ਡਾਇਰੈਕਟਰ ਸਿਹਤ ਵਿਭਾਗ ਪੰਜਾਬ, ਡਾਇਰੈਕਟਰ ਟਰਾਂਸਪੋਰਟ ਵਿਭਾਗ ਪੰਜਾਬ ਅਤੇ ਪੰਜਾਬ ਦੇ ਖ਼ਜ਼ਾਨਾ ਦਫ਼ਤਰਾਂ ਵਿਚ ਲਮਕ ਅਵਸਥਾ ਵਿਚ ਪਏ ਹੋਏ ਹਨ | ਇਨ੍ਹਾਂ ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦਾ ਸਮੇਂ ਸਿਰ ਨਿਪਟਾਰਾ/ ਅਦਾਇਗੀ ਨਾ ਹੋਣ ਕਰਕੇ ਟਰਾਂਸਪੋਰਟ ਵਿਭਾਗ ਵਿਚੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੂੰ ਮਾਨਸਿਕ ਅਤੇ ਆਰਥਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਥੇਬੰਦੀ ਦੇ ਸੂਬਾ ਚੇਅਰਮੈਨ ਗੁਰਦੀਪ ਸਿੰਘ ਮੋਤੀ, ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ ਅਤੇ ਪ੍ਰੈੱਸ ਸਕੱਤਰ ਕੁਲਵੰਤ ਸਿੰਘ ਚਾਨੀ ਅਨੁਸਾਰ ਪੱਤਰ ਵਿਚ ਇਹ ਵੀ ਧਿਆਨ ਵਿਚ ਲਿਆਂਦਾ ਗਿਆ ਕਿ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਵਲੋਂ ਇਹ ਬਿੱਲ ਸਮੇਂ ਸਿਰ ਵੈਰੀਫ਼ਾਈ ਨਾ ਕਰਨ ਕਾਰਨ ਕਲੇਮ ਦੀ ਅਦਾਇਗੀ ਹੋਣ ਵਿਚ ਬਹੁਤ ਦੇਰੀ ਹੋ ਜਾਂਦੀ ਹੈ ਜਾਂ ਫਿਰ ਵਿੱਤ ਵਿਭਾਗ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ ਦੀ ਮੰਗ ਅਨੁਸਾਰ ਪੈਨਸ਼ਨਰਾਂ ਦੇ ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦੇ ਨਿਪਟਾਰੇ ਲਈ ਲੋੜੀਂਦਾ ਬਜਟ ਹੀ ਨਹੀਂ ਭੇਜਿਆ ਜਾਂਦਾ | ਬਜਟ ਦੀ ਅਣਹੋਂਦ ਕਾਰਨ ਸਬੰਧਿਤ ਪੈਨਸ਼ਨਰਾਂ ਦੇ ਮੈਡੀਕਲ ਬਿੱਲ ਖ਼ਜ਼ਾਨਾ ਦਫ਼ਤਰਾਂ ਵਿਚ ਸਬਮਿੱਟ ਨਹੀਂ ਹੁੰਦੇ, ਅਦਾਇਗੀ ਹੋਣਾ ਤਾਂ ਬਹੁਤ ਦੂਰ ਦੀ ਗੱਲ ਹੈ | ਇਸ ਕਰਕੇ ਅਦਾਇਗੀਆਂ ਕਈ ਕਈ ਸਾਲਾਂ ਅਤੇ ਮਹੀਨਿਆਂ ਤੋਂ ਲਟਕ ਰਹੀਆਂ ਹਨ | ਜਥੇਬੰਦੀ ਨੇ ਉਚ ਅਧਿਕਾਰੀ ਤੋਂ ਮੰਗ ਕੀਤੀ ਹੈ ਕਿ ਆਪਣੇ ਦਫ਼ਤਰ ਦੇ ਕੰਮ ਵਿਚ ਤੇਜ਼ੀ ਲਿਆਉਣ ਅਤੇ ਇਹ ਮਾਮਲਾ ਤੁਰੰਤ ਸਿਹਤ ਵਿਭਾਗ ਅਤੇ ਵਿੱਤ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਕੋਲ ਉਠਾ ਕੇ ਟਰਾਂਸਪੋਰਟ ਵਿਭਾਗ ਵਿਚੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਦੇ ਲਮਕ ਅਵਸਥਾ ਵਿਚ ਪਏ ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦੀ ਤੁਰੰਤ ਅਦਾਇਗੀ ਕੀਤੀ ਜਾਵੇ ਕਿਉਂਕਿ ਵਿੱਤੀ ਸਾਲ ਬਹੁਤ ਜਲਦੀ ਮਿਤੀ 31 ਮਾਰਚ 2026 ਨੂੰ ਖ਼ਤਮ ਹੋਣ ਵਾਲਾ ਹੈ |
Ad Position 22
No active advertisement
ਪਿਛਲੀ ਖ਼ਬਰ ਸੇਮ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਬਰਨਾਲਾ ਰੈਲੀ ਸੰਬੰਧੀ ਰਾਜਾ ਵੜਿੰਗ ਵਲੋਂ ਸੀਨੀਅਰ ਆਗੂਆਂ ਨਾਲ ਮੀਟਿੰਗ
Ad Position 24