ਫ਼ਰੀਦਕੋਟ, 25 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਮਲਹੋਤਰਾ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਫ਼ਰੀਦਕੋਟ ਦਾ ਵਾਧੂ ਚਾਰਜ ਸੰਭਾਲ ਲਿਆ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਸਮੇਂ-ਸਿਰ ਲਾਗੂ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ, ਸਰਕਾਰੀ ਸੇਵਾਵਾਂ ਦੀ ਸੁਚੱਜੀ ਡਲਿਵਰੀ ਅਤੇ ਦਫ਼ਤਰੀ ਕੰਮਕਾਜ ਵਿਚ ਪਾਰਦਰਸ਼ਿਤਾ ਨੂੰ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਟੀਮ ਵਰਕ ਦੇ ਆਧਾਰ 'ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਲੋਕ-ਹਿਤੈਸ਼ੀ ਸਕੀਮਾਂ ਦਾ ਲਾਭ ਹਰ ਯੋਗ ਨਾਗਰਿਕ ਤੱਕ ਪਹੁੰਚ ਸਕੇ |