14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਕੇਂਦਰੀ ਜੇਲ੍ਹ ਫ਼ਰੀਦਕੋਟ 'ਚੋਂ ਪੰਜ ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 26-02-2026
ਫ਼ਰੀਦਕੋਟ, 25 ਫ਼ਰਵਰੀ (ਸਰਬਜੀਤ ਸਿੰਘ)- ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਪੰਜ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਚਾਰ ਹਵਾਲਾਤੀਆਂ ਅਤੇ ਇਕ ਕੈਦੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਗੁਰਚਰਨ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੇ ਕਰਮਚਾਰੀਆਂ ਵਲੋਂ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਦੀ ਅਚਾਨਕ ਤਲਾਸ਼ੀ ਲਈ ਤਾਂ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਗਏ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਹਵਾਲਾਤੀ ਮਨਜੀਤ ਸਿੰਘ ਉਰਫ਼ ਬਿੱਟੂ ਪੁੱਤਰ ਦਿਆਲ ਸਿੰਘ, ਹਵਾਲਾਤੀ ਗੁਰਭਿੰਦਰ ਸਿੰਘ ਪੁੱਤਰ ਸੂਬਾ ਸਿੰਘ, ਹਵਾਲਾਤੀ ਹਰਵਿੰਦਰ ਸਿੰਘ ਪੁੱਤਰ ਪ੍ਰਗਟ ਸਿੰਘ, ਹਵਾਲਾਤੀ ਮਨਪ੍ਰੀਤ ਸਿੰਘ ਪੁੱਤਰ ਰਣ ਸਿੰਘ ਅਤੇ ਕੈਦੀ ਲਖਵੀਰ ਸਿੰਘ ਲੱਖਾ ਪੁੱਤਰ ਅਜੀਤ ਸਿੰਘ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸਾਦਿਕ ਵਿਖੇ ਫ਼ੋਰਜ਼ ਇੰਸਟੀਚਿਊਟ ਦਾ ਆਗਾਜ਼ ਜਲਦ- ਅÏਲਖ ਅਗਲੀ ਖ਼ਬਰ ਸੰਦੀਪ ਮਲਹੋਤਰਾ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਦਾ ਵਾਧੂ ਚਾਰਜ ਸੰਭਾਲਿਆ
Ad Position 24