14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਅਧਿਆਪਕਾਂ ਨਾਲ ਹਰ ਬੇ-ਇਨਸਾਫ਼ੀ ਵਿਰੁੱਧ ਲੜਾਂਗੇ ਸੰਘਰਸ਼- ਬਰਗਾੜੀ

Ad Position 21
No active advertisement
ਅਜੀਤ ਡੈਸਕ 26-02-2026
ਬਰਗਾੜੀ, 25 ਫ਼ਰਵਰੀ (ਲਖਵਿੰਦਰ ਸ਼ਰਮਾ)-ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਮਾ. ਜਸਵਿੰਦਰ ਸਿੰਘ ਬਰਗਾੜੀ ਨੇ ਕਿਹਾ ਕਿ ਸਰਕਾਰਾਂ ਟੈੱਟ ਪ੍ਰੀਖਿਆ ਲੈਣ ਵਰਗੇ ਅਨੇਕਾਂ ਫ਼ੈਸਲੇ ਕਰਕੇ ਅਧਿਆਪਕਾਂ ਨਾਲ ਬੇਇਨਸਾਫੀ ਕਰਦੀਆਂ ਹਨ ਅਤੇ ਅਧਿਆਪਕਾਂ ਦੀਆਂ ਜਥੇਬੰਦੀਆਂ ਨੇ ਹਰ ਸਮੇਂ ਹਰ ਬੇਇਨਸਾਫੀ ਵਿਰੁੱਧ ਸੰਘਰਸ਼ ਕੀਤਾ ਹੈ | ਅਧਿਆਪਕਾਂ ਵਲੋਂ ਕੀਤੇ ਸੰਘਰਸ਼ ਅੱਗੇ ਹਮੇਸ਼ਾਂ ਸਰਕਾਰਾਂ ਨੂੰ ਝੁਕਣਾ ਪਿਆ ਹੈ | ਸਾਡੀ ਜਥੇਬੰਦੀ ਨੇ ਸਮੂਹ ਅਧਿਆਪਕਾਂ ਦੇ ਪੂਰੇ ਸਹਿਯੋਗ ਨਾਲ ਪਹਿਲਾਂ ਵੀ ਅਨੇਕਾਂ ਸੰਘਰਸ਼ ਕੀਤੇ ਹਨ ਅਤੇ ਹਮੇਸ਼ਾਂ ਜਿੱਤ ਪ੍ਰਾਪਤ ਕੀਤੀ ਹੈ | ਸਰਕਾਰਾਂ ਨੂੰ ਬੇਲੋੜੇ ਟੈੱਟ ਵਾਲੇ ਫ਼ੈਸਲੇ ਵਾਪਸ ਲੈਣੇ ਚਾਹੀਦੇ ਹਨ ਅਤੇ ਅਧਿਆਪਕਾਂ ਨੂੰ ਸਿਰਫ ਬੱਚਿਆਂ ਨੂੰ ਪੜ੍ਹਾਈ ਕਰਵਾਉਣ ਦੇਣਾ ਚਾਹੀਦਾ ਹੈ ਨਾ ਕਿ ਕਿਸੇ ਸੰਘਰਸ਼ ਲਈ ਮਜਬੂਰ ਕਰਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਰਜਬਾਹੇ ਦੀ ਕੰਕਰੀਟ ਲਾਈਨਿੰਗ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ 'ਮੇਰੀ ਰਸੋਈ' ਸਕੀਮ ਲਈ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ
Ad Position 24