14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਪੀਕਰ ਸੰਧਵਾਂ ਨੇ ਰਜਬਾਹੇ ਦੀ ਕੰਕਰੀਟ ਲਾਈਨਿੰਗ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 26-02-2026
ਕੋਟਕਪੂਰਾ, 25 ਫ਼ਰਵਰੀ (ਮੋਹਰ ਸਿੰਘ ਗਿੱਲ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਜੈਤੋ ਰੋਡ, ਕੋਟਕਪੂਰਾ ਰਜਬਾਹੇ ਦੀ ਕੰਕਰੀਟ ਲਾਈਨਿੰਗ ਦਾ ਨੀਂਹ ਪੱਥਰ ਰੱਖਿਆ | ਇਸ ਪ੍ਰੋਜੈਕਟ 'ਤੇ 12.56 ਕਰੋੜ ਰੁਪਏ ਦੀ ਲਾਗਤ ਆਵੇਗੀ | ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਖੇਤਰ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ | ਵਿਕਾਸ ਕਾਰਜਾਂ ਵਿਚ ਗੁਣਵੱਤਾ ਅਤੇ ਪਾਰਦਰਸਤਾ ਨੂੰ ਪਹਿਲ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਰਜਬਾਹੇ ਦੀ ਕੰਕਰੀਟ ਦਾ ਕੰਮ ਅਤੇ ਨਾਲ ਜਾਂਦੀ ਸੜਕ ਦਾ ਕੰਮ 31 ਮਾਰਚ ਤੱਕ ਪੂਰਾ ਕਰ ਲਿਆ ਜਾਵੇਗਾ | ਕਰੀਬ 1800 ਏਕੜ ਜਿਸ ਵਿਚ ਪਿੰਡ ਢਿੱਲਵਾਂ ਕਲਾਂ ਤੋਂ ਹਰੀਕੇ
ਕਲਾਂ ਤੱੱਕ ਆਉਂਦੇ ਸਾਰੇ ਪਿੰਡਾਂ ਵਿਚ ਪਾਣੀ ਦੀ ਸਪਲਾਈ ਬਿਹਤਰ ਹੋਵੇਗੀ ਅਤੇ ਬਾਰ ਬਾਰ ਰਜਬਾਹੇ ਦੇ ਟੁੱਟਣ ਕਾਰਨ ਆਉਂਦੀ ਸਮੱਸਿਆ ਦਾ ਵੀ ਪੱਕਾ ਹੰਲ ਹੋ ਜਾਵੇਗਾ ਇਸ ਉਪਰੰਤ ਸਪੀਕਰ ਸੰਧਵਾਂ ਨੇ ਹਲਕਾ ਨਿਵਾਸੀਆਂ ਨਾਲ ਰੂਬਰੂ ਹੋ ਕੇ ਪਾਣੀ ਦੀ ਸਪਲਾਈ, ਨਿਕਾਸੀ ਪ੍ਰਬੰਧ ਅਤੇ ਖਾਲਿਆਂ ਨਾਲ ਸਬੰਧਿਤ ਸਮੱਸਿਆਵਾਂ ਸੁਣੀਆਂ | ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਮੁੱਦਿਆਂ ਦਾ ਤੁਰੰਤ ਸਰਵੇ ਕਰਕੇ ਯੋਗ ਯੋਜਨਾ ਤਿਆਰ ਕੀਤੀ ਜਾਵੇ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ, ਪਾਰਟੀ ਵਰਕਰਾਂ ਤੋਂ ਇਲਾਵਾ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਵਾਇਸ ਆਫ਼ ਪੰਜਾਬ' ਦੇ ਸਫ਼ਲ ਪ੍ਰਤੀਯੋਗੀ ਰਿਸ਼ੀ ਰਛਪਾਲ ਦਾ ਕਲੱਬ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਅਧਿਆਪਕਾਂ ਨਾਲ ਹਰ ਬੇ-ਇਨਸਾਫ਼ੀ ਵਿਰੁੱਧ ਲੜਾਂਗੇ ਸੰਘਰਸ਼- ਬਰਗਾੜੀ
Ad Position 24