14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਰਕਾਰੀ ਸਕੂਲ ਦਬੜ੍ਹੀਖਾਨਾ ਗੋਬਿੰਦਗੜ੍ਹ ਵਿਖੇ ਇਕ ਰੋਜ਼ਾ ਵਰਕਸ਼ਾਪ ਲਗਾਈ

Ad Position 21
No active advertisement
ਅਜੀਤ ਡੈਸਕ 26-02-2026
ਬਾਜਾਖਾਨਾ, 25 ਫ਼ਰਵਰੀ (ਜੀਵਨ ਗਰਗ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਬੜ੍ਹੀਖਾਨਾ ਵਿਖੇ ਈਕੋ ਕਲੱਬ ਦੇ ਇੰਚਾਰਜ ਪੁਸ਼ਪਿੰਦਰ ਕੌਰ ਦੀ ਅਗਵਾਈ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਘਰਾਂ 'ਚ ਪਈਆਂ ਬੇਲੋੜੀਆਂ ਵਸਤਾਂ ਨੂੰ ਮੁੜ ਵਰਤੋਂ 'ਚ ਲਿਆਉਣ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ਦੀ ਸੰਚਾਲਕ ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਘਰਾਂ 'ਚ ਪਈਆਂ ਬੇਲੋੜੀਆਂ ਵਸਤਾਂ ਨੂੰ ਮੁੜ ਵਰਤੋਂ 'ਚ ਲਿਆਉਣ ਦੀ ਸਿਖਲਾਈ ਦਿੱਤੀ ਅਤੇ ਪ੍ਰੋਜੈਕਟ ਕੋਆਡੀਨੇਟਰ ਅਧਿਆਪਕਾ ਪਿ੍ਆ ਅਲੀਪੁਰੀ ਖੁਦ ਵਿਦਿਆਰਥੀਆਂ ਨੂੰ ਘਰਾਂ 'ਚ ਪਈਆਂ ਬੇਕਾਰ ਵਸਤਾਂ ਦੀਆਂ ਸੁੰਦਰ ਖਿਡੌਣੇ ਅਤੇ ਹੋਰ ਤਰ੍ਹਾਂ-ਤਰ੍ਹਾਂ ਦੀਆਂ ਕਲਾ-ਕਿ੍ਤਾਂ ਬਣਾ ਕੇ ਵਿਖਾਈਆਂ | ਵਰਕਸ਼ਾਪ ਦੇ ਅਖੀਰ 'ਚ ਵਿਦਿਆਰਥੀਆਂ ਨੂੰ ਖਾਣਾ ਦਿੱਤਾ ਅਤੇ ਵਰਕਸ਼ਾਪ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ ਗਏ | ਇਸ ਵਰਕਸ਼ਾਪ ਨੂੰ ਸਫ਼ਲ ਬਣਾਉਣ ਲਈ ਬਲਪ੍ਰੀਤ ਕੌਰ, ਗੁਰਪ੍ਰੀਤ ਕੌਰ, ਸੋਨੀ ਬਾਲਾ ਨੇ ਪੂਰਨ ਸਹਿਯੋਗ ਦਿੱਤਾ | ਸਕੂਲ ਦੇ ਅਧਿਆਪਕ ਹਰਪ੍ਰੀਤ ਸਿੰਘ ਪੰਜਾਬ ਸਰਕਾਰ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਕੀਤੇ ਜਾ ਰਹੇ ਉਪਰਲਿਆ ਦੀ ਪ੍ਰਸੰਸਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕਾਨਿਆਂਵਾਲੀ ਵਿਖੇ ਮਾਤਾਵਾਂ ਦੀ ਵਰਕਸ਼ਾਪ ਲਗਾਈ ਅਗਲੀ ਖ਼ਬਰ ਅਲੌਕਿਕ ਨਗਰ ਕੀਰਤਨ ਦੇ ਸਮਾਗਮ ਦਾ ਪੋਸਟਰ ਜਾਰੀ
Ad Position 24