14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪਿੰਡ ਸੁਖਨਾ ਅਬਲੂ ਵਿਖੇ ਮਨਰੇਗਾ ਕਾਮਿਆਂ ਵਲੋਂ ਮੀਟਿੰਗ

Ad Position 21
No active advertisement
ਅਜੀਤ ਡੈਸਕ 26-02-2026
ਦੋਦਾ, 25 ਫ਼ਰਵਰੀ (ਰਵੀਪਾਲ)-ਮਨਰੇਗਾ ਕਾਮਿਆਂ ਵਲੋਂ ਪਿੰਡ ਸੁਖਨਾ ਅਬਲੂ ਵਿਖੇ ਜਨਤਕ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਉਚੇਚੇ ਤੌਰ 'ਤੇ ਪੁੱਜੇ ਕਾਮਰੇਡ ਜਗਰੂਪ ਸਿੰਘ ਅਤੇ ਕਾਮਰੇਡ ਬੋਹੜ ਸਿੰਘ ਸੁਖਨਾ ਨੇ ਹਾਜ਼ਰੀਨ ਨੂੰ ਸੰਬੋਧਨ ਕੀਤਾ | ਇਸ ਮੌਕੇ ਮਨਰੇਗਾ ਕਾਮਿਆਂ ਵਲੋਂ ਮਨਰੇਗਾ ਮਜ਼ਦੂਰਾਂ ਨੂੰ ਕੰਮ ਤੋਂ ਵਾਂਝੇ ਰੱਖਣ, ਮਨਰੇਗਾ ਦੀ ਜਗ੍ਹਾ ਜੀ ਰਾਮ ਜੀ ਲਿਆਉਣ, ਕਾਮਿਆਂ ਦਾ ਕੰਮ ਦਿਹਾੜੀ ਸਮਾਂ 12 ਘੰਟੇ ਕਰਨ ਦੇ ਸਰਕਾਰਾਂ ਦੇ ਫ਼ੈਸਲੇ ਅਤੇ ਹੋਰਨਾਂ ਲੋਕ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ ਗਈ | ਇਸ ਮੌਕੇ ਹਾਜ਼ਰ ਕਾਮਿਆਂ ਨੇ ਮਨਰੇਗਾ ਹੱਕਾਂ ਨੂੰ ਬਚਾਉਣ ਲਈ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਅਤੇ ਦੱਸਿਆ ਕਿ 6 ਮਾਰਚ ਨੂੰ ਕੰਮ ਦੀ ਪ੍ਰਾਪਤੀ, ਬੇਰੁਜ਼ਗਾਰੀ ਭੱਤੇ ਦੀ ਪ੍ਰਾਪਤੀ, ਮਨਰੇਗਾ ਹੱਕਾਂ ਦੀ ਬਹਾਲੀ ਅਤੇ ਜੀ ਰਾਮ ਜੀ ਵਿਚ 12 ਘੰਟੇ ਦਿਹਾੜੀ ਸਮਾਂ ਕਰਨ ਵਿਰੁੱਧ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਧਰਨਾ ਦੇਣ ਦਾ ਫ਼ੈਸਲਾ ਲਿਆ ਗਿਆ ਹੈ | ਇਸ ਮੌਕੇ ਗੁਰਦੀਪ ਸਿੰਘ, ਵੱਡੀ ਗਿਣਤੀ ਵਿਚ ਮਨਰੇਗਾ ਕਾਮੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀਜ ਭੰਡਾਰ ਤੋਂ ਖ਼ਰੀਦਿਆ ਮਹਿੰਗਾ ਬੀਜ ਨਕਲੀ ਨਿਕਲਿਆ ਅਗਲੀ ਖ਼ਬਰ 'ਆਪ' ਵਲੋਂ ਸਿਕੰਦਰ ਸਿੰਘ ਬਰਾੜ ਬਲਾਕ ਕੋਆਰਡੀਨੇਟਰ ਨਿਯੁਕਤ
Ad Position 24