14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਵਲੋਂ 5 ਮਾਰਚ ਨੂੰ ਹੜਤਾਲ ਦਾ ਐਲਾਨ

Ad Position 21
No active advertisement
ਅਜੀਤ ਡੈਸਕ 26-02-2026
ਕੋਟਕਪੂਰਾ, 25 ਫ਼ਰਵਰੀ (ਮੋਹਰ ਸਿੰਘ ਗਿੱਲ)- ਨਸ਼ਾ ਛੁਡਾਉ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਹੜਤਾਲ ਦਾ ਐਲਾਨ ਕੀਤਾ ਗਿਆ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸਾਡੇ ਮੁਲਾਜ਼ਮ ਜੋ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿਨ-ਰਾਤ 'ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ ਮੂਹਰਲੀ ਕਤਾਰ 'ਚ ਰਹਿ ਕੇ ਕੰਮ ਕਰ ਰਹੇ ਹਨ | ਉਹ ਅੱਜ ਖੁਦ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ | ਸਰਕਾਰ ਇਕ ਪਾਸੇ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਇਸ ਮੁਹਿੰਮ ਦੀ ਰੀੜ੍ਹ ਦੀ ਹੱਡੀ ਕਹੇ ਜਾਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ | ਇਸ ਸੰਬੰਧ 'ਚ ਸਮੇਂ-ਸਮੇਂ ਸਿਰ ਸਰਕਾਰ ਦੇ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆਂ | ਸੂਬਾ ਪ੍ਰਧਾਨ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਸਰਕਾਰ ਨੂੰ ਆਪਣੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾ ਰਹੇ ਹਨ, ਪ੍ਰੰਤੂ ਸਰਕਾਰ ਵਲੋਂ ਹਰ ਵਾਰ ਡੰਗ ਟਪਾਊ ਨੀਤੀ ਅਪਣਾਈ ਜਾਂਦੀ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਯੂਨੀਅਨ ਨੂੰ ਪੰਜ ਵਾਰ ਮੀਟਿੰਗ ਦਾ ਸਮਾਂ ਦੇਣ ਦੇ ਬਾਵਜੂਦ ਯੂਨੀਅਨ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ | ਕੋਈ ਸੁਣਵਾਈ ਨਾ ਹੋਣ ਕਾਰਨ ਹੁਣ ਸੰਘਰਸ਼ ਦਾ ਰਾਹ ਚੁਣਨਾ ਪਿਆ ਹੈ | ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ ਫ਼ਰੀਦਕੋਟ ਅਤੇ ਸੁਖਵਿੰਦਰ ਸਿੰਘ ਮਰਾੜ੍ਹ ਨੇ ਦੱਸਿਆ ਕਿ ਮੰਗਾਂ ਪੂਰੀਆਂ ਨਾ ਹੋਣ ਕਾਰਨ ਕਰਮਚਾਰੀਆਂ 'ਚ ਵਿਆਪਕ ਰੋਸ ਪਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ 'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਭਲਕੇ-ਡੀ. ਸੀ. ਅਗਲੀ ਖ਼ਬਰ ਬੀਜ ਭੰਡਾਰ ਤੋਂ ਖ਼ਰੀਦਿਆ ਮਹਿੰਗਾ ਬੀਜ ਨਕਲੀ ਨਿਕਲਿਆ
Ad Position 24