ਫ਼ਰੀਦਕੋਟ, 25 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਨੇ 2025-26 ਅਕਾਦਮਿਕ ਸੈਸ਼ਨ ਲਈ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਵਿਦਾਇਗੀ ਸਮਾਰੋਹ ਕਰਵਾਇਆ ਗਿਆ | 11ਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਲਈ ਬਹੁਤ ਉਤਸ਼ਾਹ, ਪਿਆਰ ਅਤੇ ਸਮਰਪਣ ਨਾਲ ਪ੍ਰੋਗਰਾਮ ਤਿਆਰ ਕੀਤਾ | ਸਮਾਗਮ ਦੀ ਸ਼ੁਰੂਆਤ ਦੀਵੇ ਜਗਾਉਣ ਅਤੇ ਸਰਸਵਤੀ ਵੰਦਨਾ ਨਾਲ ਹੋਈ | ਸਵਾਗਤੀ ਭਾਸ਼ਣ ਵਿਚ 11ਵੀਂ ਜਮਾਤ ਦੇ ਪ੍ਰਤੀਨਿਧੀਆਂ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ, ਲੀਡਰਸ਼ਿਪ ਹੁਨਰ ਅਤੇ ਸਕੂਲ ਵਿਚ ਯੋਗਦਾਨ ਲਈ ਪ੍ਰਸੰਸਾ ਕੀਤੀ | ਸਕੂਲ ਦੇ ਚੇਅਰਮੈਨ, ਇੰਜੀਨੀਅਰ ਚਮਨ ਲਾਲ ਗੁਲਾਟੀ ਅਤੇ ਪਿ੍ੰਸੀਪਲ ਰਜਨੀ ਠਾਕੁਰ ਨੇ ਕਿਹਾ ਕਿ ਵਿਦਾਈ ਅੰਤ ਨਹੀਂ ਹੈ, ਸਗੋਂ ਇਕ ਨਵੀਂ ਸ਼ੁਰੂਆਤ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਉੱਚੇ ਟੀਚੇ ਰੱਖਣ ਅਤੇ ਦਿ੍ੜ ਇਰਾਦੇ ਅਤੇ ਸਖ਼ਤ ਮਿਹਨਤ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ | ਮਿਸ ਫ਼ੇਅਰਵੈੱਲ ਜਸਨੂਰ ਕੌਰ ਅਤੇ ਮਿਸਟਰ ਫੇਅਰਵੈੱਲ ਵਿਸ਼ਾਲ ਮੌਂਗਾ ਚੁਣੇ ਗਏ | 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਦੋਸਤਾਂ ਨਾਲ ਬਿਤਾਏ ਪਲਾਂ ਨੂੰ ਯਾਦ ਕਰਦੇ ਹੋਏ ਆਪਣੇ ਅਨੁਭਵ ਸਾਂਝੇ ਕੀਤੇ | ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਨੇ ਇਕ ਦੂਜੇ ਨਾਲ ਫ਼ੋਟੋਆਂ ਖਿਚਵਾਈਆਂ ਅਤੇ ਪਿਆਰੀਆਂ ਯਾਦਾਂ ਨਾਲ ਅੱਗੇ ਵਧਣ ਦਾ ਸੰਕਲਪ ਲਿਆ |