14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਨੈਸ਼ਨਲ ਕੈਂਪ 'ਚ ਸ਼ਮੂਲੀਅਤ ਕਰਨ ਵਾਲੇ ਕਬ-ਬੁਲਬੁਲ ਯੂਨਿਟ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 26-02-2026
ਜੈਤੋ, 25 ਫ਼ਰਵਰੀ (ਗੁਰਮੀਤਪਾਲ ਰੋੜੀਕਪੂਰਾ)-ਭਾਰਤ ਸਕਾਊਟ ਐਂਡ ਗਾਈਡਸ ਦੇ ਪ੍ਰਾਇਮਰੀ ਵਿੰਗ ਕਬ-ਬੁਲਬੁਲ ਦੇ ਨੈਸ਼ਨਲ ਕੈਂਪ ਵਿਚ ਸ਼ਮੂਲੀਅਤ ਕਰਕੇ ਵਾਪਸ ਪਰਤੇ ਯੂਨਿਟ ਮੈਂਬਰਾਂ ਅਤੇ ਯੂਨਿਟ ਲੀਡਰਾਂ ਦਾ ਸਕੂਲ ਮੈਨੇਜਮੈਂਟ ਕਮੇਟੀ, ਮਾਪਿਆਂ ਅਤੇ ਸਮੂਹ ਸਟਾਫ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੋੜੀਕਪੂਰਾ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਅਤੇ ਯੂਨਿਟ ਕਬ ਮਾਸਟਰ ਰਣਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ 8 ਕਬ (ਲੜਕੇ) ਅਤੇ 3 ਬੁਲਬੁਲ (ਲੜਕੀਆਂ) ਨੇ ਨੈਸ਼ਨਲ ਯੂਥ ਕੰਪਲੈਕਸ ਗਦਪੁਰੀ ਵਿਚ ਨੈਸ਼ਨਲ ਕਬ-ਬੁਲਬੁਲ ਉਤਸਵ ਅਤੇ ਗੋਲਡਨ ਐਰੋ ਐਵਾਰਡ ਰੈਲੀ ਵਿਚ ਹਿੱਸਾ ਲਿਆ | ਉਨ੍ਹਾਂ ਦੱਸਿਆ ਕਿ ਪੰਜਾਬ ਦੀ ਪ੍ਰਤੀਨਿਧਤਾ ਕਰਦਿਆਂ ਬੱਚਿਆਂ ਵਲੋਂ ਪੰਜਾਬੀ ਲੋਕਨਾਚ, ਲੋਕ ਗੀਤ, ਸਮੂਹ ਗਾਇਨ, ਪੇਪਰ ਕਟਿੰਗ, ਪੇਂਟਿੰਗ ਪ੍ਰਦਰਸ਼ਨੀ ਅਤੇ ਕਬ-ਬੁਲਬੁਲ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ ਗਿਆ, ਜਿਸ 'ਤੇ ਉਨ੍ਹਾਂ ਨੂੰ ਸਨਮਾਨ ਵੀ ਪ੍ਰਾਪਤ ਹੋਇਆ | ਉਨ੍ਹਾਂ ਕਿਹਾ ਕਿ ਸਕਾਊਟਿੰਗ ਰਾਹੀਂ ਬੱਚਿਆਂ ਵਿਚ ਨੈਤਿਕ ਕਦਰਾਂ-ਕੀਮਤਾਂ, ਸਵੈ-ਅਨੁਸ਼ਾਸਨ ਅਤੇ ਸੇਵਾ ਭਾਵਨਾ ਦਾ ਵਿਕਾਸ ਹੁੰਦਾ ਹੈ, ਇਸ ਲਈ ਹਰ ਸਕੂਲ ਵਿਚ ਸਕਾਊਟ-ਗਾਈਡ ਯੂਨਿਟ ਬਣਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਮੌਕਾ ਪ੍ਰਦਾਨ ਕਰਨ ਲਈ ਸਟੇਟ ਦਫ਼ਤਰ ਭਾਰਤ ਸਕਾਊਟ ਐਂਡ ਗਾਈਡਸ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਹਰਬੰਸ ਸਿੰਘ ਬਰਾੜ ਨੇ ਸਟਾਫ਼ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਫ਼ਲੌਕ ਲੀਡਰ ਰਾਜਵੀਰ ਕੌਰ, ਅਧਿਆਪਕ ਰਾਕੇਸ਼ ਕੁਮਾਰ, ਪ੍ਰਵੀਨ ਰਾਣੀ, ਸ਼ਾਲੂ ਰਾਣੀ, ਗੁਰਸੇਵਕ ਸਿੰਘ, ਹਰਜਿੰਦਰ ਸਿੰਘ, ਜਗਦੀਪ ਸਿੰਘ, ਸੁਖਪਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਖਪਾਲਜੀਤ ਕੌਰ, ਸੁਖਬੀਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਸਰਕਾਰ ਦੇ ਮੰਤਰੀ ਕਿ੍ਸ਼ਨ ਕੁਮਾਰ ਬੇਦੀ ਨੂੰ ਮਿਲੇ ਡਾ. ਰਮਨਦੀਪ ਸਿੰਘ ਜੈਤੋ ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ
Ad Position 24