14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਆਈ.ਟੀ.ਆਈਜ਼ ਦੇ ਕੱਚੇ ਇੰਸਟਰਕਟਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ

Ad Position 21
No active advertisement
ਅਜੀਤ ਡੈਸਕ 26-02-2026
ਜੈਤੋ, 25 ਫ਼ਰਵਰੀ (ਗੁਰਮੀਤਪਾਲ ਰੋੜੀਕਪੂਰਾ)- ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਜ਼ ਵਿਚ ਕੰਮ ਕਰਦੇ ਕਰੀਬ 700 ਕੱਚੇ ਕਰਾਫਟ ਇੰਸਟਰਕਟਰਾਂ ਨੇ ਪੰਜਾਬ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਲੜਨ ਲਈ ਵਿਸਥਾਰਤ ਰੋਡ ਮੈਪ ਤਿਆਰ ਕਰ ਲਿਆ ਹੈ | ਇਸ ਅਧੀਨ ਮੁੱਖ ਮੰਤਰੀ ਸਮੇਤ ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾਵੇਗਾ | ਇਹ ਜਾਣਕਾਰੀ ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਪਰਦਮਨ ਸਿੰਘ ਨੇ ਦਿੰਦਿਆਂ ਦੱਸਿਆ ਕਿ ਇਸ ਸੰਘਰਸ਼ ਨੂੰ ਸਯੁੰਕਤ ਕਿਸਾਨ ਮੋਰਚਾ, ਡੀ.ਟੀ.ਐਫ., ਡੀ.ਐਮ.ਐਫ਼, ਆਈ.ਟੀ.ਆਈਜ਼ ਇੰਪਲਾਈਜ਼ ਯੂਨੀਅਨ, ਆਈ.ਟੀ.ਆਈ ਇੰਸਟਰਕਟਰ ਯੂਨੀਅਨ (ਰਜਿ.) ਪੰਜਾਬ, ਪੰਜਾਬ ਸਟੂਡੈਂਟ ਯੂਨੀਅਨ, ਟੈਕਨੀਕਲ ਮਕੈਨਿਕਲ ਯੂਨੀਅਨ, ਇਨਕਲਾਬੀ ਕੇਂਦਰ ਪੰਜਾਬ ਅਤੇ ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਖੁੱਲ੍ਹਾ ਸਮਰਥਨ ਪ੍ਰਾਪਤ ਹੈ | ਉਨ੍ਹਾਂ ਦੱਸਿਆ ਕਿ ਇੰਸਟਰਕਟਰਾਂ ਵਲੋਂ ਤਕਨੀਕੀ ਸਿੱਖਿਆ ਵਿਭਾਗ ਚੰਡੀਗੜ੍ਹ ਵਿਖੇ 22 ਦਸੰਬਰ ਤੋਂ ਪੱਕਾ ਮੋਰਚਾ ਜਾਰੀ ਹੈ | ਇਸ ਦੌਰਾਨ 37 ਦਿਨਾਂ ਤੋਂ ਭੁੱਖ ਹੜਤਾਲ ਵੀ ਚੱਲ ਰਹੀ ਹੈ, ਪਰ ਅਫ਼ਸੋਸਜਨਕ ਗੱਲ ਇਹ ਹੈ ਕਿ ਪੰਜਾਬ ਸਰਕਾਰ ਤਿੰਨ ਵਾਰ ਗੱਲਬਾਤ ਤੋਂ ਪਿੱਛੇ ਹਟ ਗਈ ਹੈ, ਜਿਸ ਨਾਲ ਸਾਫ਼ ਹੁੰਦਾ ਹੈ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ | ਜਥੇਬੰਦੀ ਵਲੋਂ 16 ਮਾਰਚ ਤੋਂ 19 ਮਾਰਚ ਤੱਕ ਸੰਸਥਾਵਾਂ ਵਿਚ ਰੋਜ਼ਾਨਾ ਗੇਟ ਰੈਲੀਆਂ, 20 ਮਾਰਚ ਨੂੰ ਸੰਸਥਾਵਾਂ ਦੇ ਗੇਟ ਅੱਗੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ ਅਤੇ 23 ਮਾਰਚ ਤੋਂ 27 ਮਾਰਚ ਤੱਕ ਸੰਗਰੂਰ ਧਰਨੇ ਲਈ ਜ਼ਿਲ੍ਹਾ ਵਾਈਜ਼ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ 28 ਮਾਰਚ ਨੂੰ ਸੰਗਰੂਰ ਵਿਖੇ ਪੱਕਾ ਮੋਰਚਾ ਲਗਾ ਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ, 26 ਮਾਰਚ ਨੂੰ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਅਤੇ 30 ਮਾਰਚ ਨੂੰ ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਸੁਨਾਮ ਵਿਖੇ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਾਦਿਕ ਤੋਂ ਜੰਡ ਸਾਹਿਬ ਨੂੰ ਜਾਣ ਵਾਲੀ ਸੜਕ 'ਤੇ ਪ੍ਰੀਮਿਕਸ ਪਾਉਣ ਦੀ ਮੰਗ ਅਗਲੀ ਖ਼ਬਰ ਹਰਿਆਣਾ ਸਰਕਾਰ ਦੇ ਮੰਤਰੀ ਕਿ੍ਸ਼ਨ ਕੁਮਾਰ ਬੇਦੀ ਨੂੰ ਮਿਲੇ ਡਾ. ਰਮਨਦੀਪ ਸਿੰਘ ਜੈਤੋ
Ad Position 24