ਸਾਦਿਕ, 25 ਫ਼ਰਵਰੀ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਕੈਂਪਸ ਵਿਖੇ ਪੰਜਾਬੀ ਵਿਭਾਗ ਵਲੋਂ ਰੈੱਡ ਰਿਬਨ ਕਲੱਬ ਅਤੇ ਐਨ.ਐਸ.ਐਸ. ਦੇ ਸਹਿਯੋਗ ਨਾਲ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ | ਕਾਲਜ ਦੇ ਵਾਈਸ ਪਿ੍ੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਦੱਸਿਆ ਕਿ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਕਾਲਜ ਦੇ ਪ੍ਰੋ. ਜਸ਼ਨਦੀਪ ਕੌਰ ਵਲੋਂ ਪੰਜਾਬੀ ਭਾਸ਼ਾ ਦੇ ਨਾਵਲ ਅਤੇ ਇਕਾਂਗੀ ਅਤੇ ਨਾਟਕ ਬਾਰੇ ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ ਨੂੰ ਦੱਸਿਆ ਗਿਆ | ਇਸੇ ਤਰ੍ਹਾਂ ਪੰਜਾਬੀ ਵਿਭਾਗ ਦੇ ਪ੍ਰੋ. ਹਰਵਿੰਦਰ ਪਾਲ ਸਿੰਘ ਵਲੋਂ ਪੰਜਾਬੀ ਭਾਸ਼ਾ ਦੀ ਲੋਕ ਧਾਰਾ ਅਤੇ ਸਾਹਿਤ ਉੱਪਰ ਵਿਸ਼ੇਸ਼ ਤੌਰ 'ਤੇ ਲੈਕਚਰ ਕੀਤਾ ਗਿਆ | ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀ ਸੁਖਪ੍ਰੀਤ ਸਿੰਘ ਵਲੋਂ ਸ਼ਿਵ ਕੁਮਾਰ ਬਟਾਲਵੀ ਦੀਆਂ ਰਚਨਾਵਾਂ ਨੂੰ ਗਾ ਕੇ ਪੇਸ਼ ਕੀਤਾ ਗਿਆ | ਇਸ ਉਪਰੰਤ ਕਾਲਜ ਦੇ ਐਨ.ਐਸ.ਐਸ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਅਬਜੀਤ ਸਿੰਘ ਡੋਡ ਵਲੋਂ ਪੰਜਾਬੀ ਭਾਸ਼ਾ ਦੇ ਨਿਕਾਸ ਅਤੇ ਵਿਕਾਸ ਬਾਰੇ ਦੱਸਿਆ ਗਿਆ ਅਤੇ ਉੱਘੇ ਨਾਵਲਕਾਰ ਜਸਵੰਤ ਸਿੰਘ ਕੰਵਲ ਅਤੇ ਪ੍ਰੋ. ਗੁਰਦਿਆਲ ਸਿੰਘ ਫੁੱਲ ਅਤੇ ਹੋਰ ਲੇਖਕਾਂ ਦੀਆਂ ਰਚਨਾਵਾਂ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਪ੍ਰੋ. ਹਰਵਿੰਦਰ ਪਾਲ ਸਿੰਘ, ਪ੍ਰੋ. ਜਸ਼ਨਦੀਪ ਕੌਰ, ਪ੍ਰੋ. ਲਵਪ੍ਰੀਤ ਕੌਰ, ਪ੍ਰੋ. ਗੁਰਵਿੰਦਰ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |