ਸਾਦਿਕ, 25 ਫ਼ਰਵਰੀ (ਆਰ. ਐਸ. ਧੁੰਨਾ)-ਪੀ.ਐਸ.ਈ.ਬੀ. ਫ਼ੈਡਰੇਸ਼ਨ ਏਟਕ ਦੇ ਮੈਂਬਰਾਂ ਦੀ ਮਹੀਨਾਵਾਰ ਮੀਟਿੰਗ ਸਬ ਡਵੀਜ਼ਨ ਸਾਦਿਕ ਵਿਖੇ ਹੋਈ | ਇਸ ਮੌਕੇ ਮਨਦੀਪ ਸਿੰਘ ਸਰਕਲ ਸਕੱਤਰ ਫ਼ਰੀਦਕੋਟ ਨੇ ਮੀਟਿੰਗ ਵਿਚ ਸ਼ਾਮਿਲ ਹੋਏ ਸਾਥੀਆਂ ਨੂੰ 5 ਮਾਰਚ ਨੂੰ ਮੋਗਾ ਵਿਖੇ ਹੋ ਰਹੇ ਡੈਲੀਗੇਟ ਇਜਲਾਸ 'ਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਚੰਦ ਸਿੰਘ ਡੋਡ ਸਾਬਕਾ ਸਟੇਟ ਆਗੂ ਨੇ ਸਾਥੀਆਂ ਦੀ ਮੰਗਾਂ ਨੂੰ ਸੁਣ ਕੇ ਵਿਸ਼ਵਾਸ ਦਿਆਇਆ ਕਿ ਇਨ੍ਹਾਂ ਮੰਗਾਂ ਦੇ ਹੱਲ ਲਈ ਜਲਦ ਹੀ ਅਧਿਕਾਰੀਆਂ ਨੂੰ ਮਿਲਿਆ ਜਾਵੇਗਾ | ਰਵੀ ਕਿਰਨ ਡਵੀਜ਼ਨ ਪ੍ਰਧਾਨ ਨੇ ਮੀਟਿੰਗ 'ਚ ਸ਼ਾਮਿਲ ਸਾਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਲਵੀ ਕੁਮਾਰ, ਪ੍ਰਤਾਪ, ਜਗਦੀਪ ਸਿੰਘ, ਲਵਪ੍ਰੀਤ ਸਿੰਘ, ਹਰਜਿੰਦਰ ਸਿੰਘ, ਹਰਜਿੰਦਰ ਕੌਰ, ਪ੍ਰਗਟ ਸਿੰਘ, ਹਰਜੀਤ ਸਿੰਘ ਆਦਿ ਸ਼ਾਮਿਲ ਸਨ |