14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 26-02-2026
ਫ਼ਰੀਦਕੋਟ, 25 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਆਰ.ਟੀ.ਏ. ਫ਼ਰੀਦਕੋਟ ਅਮਨਦੀਪ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਸ਼ਮੂਲੀਅਤ ਕੀਤੀ ਗਈ | ਐਸ.ਡੀ.ਐਮ ਕੋਟਕਪੂਰਾ ਸੁਖਰਾਜ ਸਿੰਘ ਢਿੱਲੋਂ ਅਤੇ ਐਸ.ਡੀ.ਐਮ ਜੈਤੋ ਵਿਕਰਮਜੀਤ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਮੀਟਿੰਗ ਦੌਰਾਨ ਰੋਡ ਕਰਾਸਿੰਗ, ਰੋਡ ਸਾਈਨ, ਈ-ਦਾਰ ਅਤੇ ਆਈ-ਦਾਰ, ਸੜਕਾਂ ਦੇ ਕਿਨਾਰੇ ਸਫ਼ਾਈ, ਹਿੱਟ ਐਂਡ ਰਨ ਕੇਸਾਂ, ਪਾਰਕਿੰਗ ਪ੍ਰਬੰਧ, ਸੜਕਾਂ 'ਤੇ ਅਵੈਧ ਕਬਜ਼ੇ, ਗਤੀ ਸੀਮਾ ਦੀ ਪਾਲਣਾ, ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ, ਓਵਰਲੋਡਿੰਗ ਆਦਿ ਮਸਲਿਆਂ ਸਬੰਧੀ ਸਮੀਖਿਆ ਕੀਤੀ ਗਈ | ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਹੁਣ ਤੱਕ ਕੀਤੇ ਗਏ ਉਪਰਾਲਿਆਂ ਅਤੇ ਭਵਿੱਖੀ ਯੋਜਨਾਬੰਦੀ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ | ਆਰ.ਟੀ.ਏ. ਅਮਨਦੀਪ ਨੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਅੰਦਰ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਟਰੈਫ਼ਿਕ ਪੁਲਿਸ, ਨਗਰ ਕੌਂਸਲ, ਪੀ.ਡਬਲਿਊ.ਡੀ., ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ | ਸਕੂਲਾਂ, ਕਾਲਜਾਂ ਅਤੇ ਪਿੰਡਾਂ-ਸ਼ਹਿਰਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਜਾਵੇ | ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਏਕੇ ਦੀ ਲੋੜ- ਸਰਾਵਾਂ ਅਗਲੀ ਖ਼ਬਰ ਬੀ. ਐਮ. ਡੀ. ਜਾਂਚ ਕੈਂਪ 'ਚ 57 ਮਰੀਜ਼ਾਂ ਦੀ ਸਿਹਤ ਜਾਂਚ
Ad Position 24