14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਕਿਸਾਨਾਂ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਏਕੇ ਦੀ ਲੋੜ- ਸਰਾਵਾਂ

Ad Position 21
No active advertisement
ਅਜੀਤ ਡੈਸਕ 26-02-2026
ਬਰਗਾੜੀ, 25 ਫ਼ਰਵਰੀ (ਲਖਵਿੰਦਰ ਸ਼ਰਮਾ)-ਕਿਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਮਾਸਟਰ ਪੂਰਨ ਸਿੰਘ ਸਰਾਵਾਂ ਨੇ ਪੰਜਾਬ ਅਤੇ ਸਮੁੱਚੇ ਭਾਰਤ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਸੰਘਰਸ਼ ਲਈ ਤਿਆਰ ਰਹਿਣ | ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਵਿਚ ਵੀ ਹਮੇਸ਼ਾਂ ਕਿਸਾਨਾਂ ਦੀ ਲੁੱਟ ਕਰਨ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸਕੀਮਾਂ ਘੜ੍ਹ ਕੇ ਕਾਨੂੰਨ ਬਣਾਏ ਜਾ ਰਹੇ ਹਨ ਅਤੇ ਦੂਸਰੇ ਦੇਸ਼ਾਂ ਨਾਲ ਸਮਝੌਤੇ ਕੀਤੇ ਜਾ ਰਹੇ ਹਨ | ਆਜ਼ਾਦੀ ਤੋਂ ਬਾਅਦ ਵੀ ਸਾਡੇ ਦੇਸ਼ ਵਿਚ ਮਨੁੱਖ ਦੀ ਮਨੁੱਖ ਹੱਥੋਂ ਲੁੱਟ ਜਾਰੀ ਹੈ ਅਤੇ ਸਰਮਾਏਦਾਰ ਲੋਕ ਪਹਿਲਾਂ ਦੀ ਤਰ੍ਹਾਂ ਮਿਹਨਤਕਸ਼ ਲੋਕਾਂ ਦੀ ਲੁੱਟ ਕਰ ਰਹੇ ਹਨ | ਸਰਕਾਰਾਂ ਵੱਖ ਵੱਖ ਰੰਗਾਂ ਵਿਚ ਬਦਲ ਜਾਂਦੀਆਂ ਹਨ ਪ੍ਰੰਤੂ ਮਿਹਨਤਕਸ਼ ਲੋਕਾਂ ਦੀ ਲੁੱਟ ਵਾਲੀਆਂ ਸਕੀਮਾਂ ਨਹੀਂ ਬਦਲ ਰਹੀਆਂ | ਇਹ ਲੁੱਟ ਵਾਲੀਆਂ ਸਕੀਮਾਂ ਅਤੇ ਕਾਨੂੰਨ ਬਦਲਣ ਲਈ ਸਾਨੂੰ ਪੂਰੀ ਤਰ੍ਹਾਂ ਜਾਗੂਰਕ ਹੋ ਕੇ ਪੂਰੀ ਏਕਤਾ ਨਾਲ ਸੰਘਰਸ਼ ਕਰਨ ਦੀ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਏਕੇ ਦੀ ਲੋੜ- ਸਰਾਵਾਂ ਅਗਲੀ ਖ਼ਬਰ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਹੋਈ
Ad Position 24