22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਬਰਨਾਲਾ ਰੈਲੀ ਲਈ ਕਿਸਾਨਾਂ, ਮਜ਼ਦੂਰਾਂ ਸਮੇਤ ਸਭ ਵਰਗਾਂ 'ਚ ਭਾਰੀ ਉਤਸ਼ਾਹ : ਕਾਂਗਰਸੀ ਆਗੂ

Ad Position 21
No active advertisement
ਅਜੀਤ ਡੈਸਕ 27-02-2026
ਬਰਗਾੜੀ, 26 ਫ਼ਰਵਰੀ (ਸੁਖਰਾਜ ਸਿੰਘ ਗੋਂਦਾਰਾ)-ਮੋਦੀ ਸਰਕਾਰ ਵਲੋਂ ਦੇਸ਼ ਦੇ ਲੋਕਾਂ ਦੇ ਖੋਹੇ ਜਾ ਰਹੇ ਕਾਨੂੰਨੀ ਹੱਕਾਂ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਵਲੋਂ ਲੋਕ ਸਭਾ 'ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ 'ਚ 28 ਫ਼ਰਵਰੀ ਦਿਨ ਸ਼ਨੀਵਾਰ ਨੂੰ ਬਰਨਾਲਾ ਦੀ ਅਨਾਜ ਮੰਡੀ 'ਚ ਭਾਰੀ ਰੈਲੀ ਕੀਤੀ ਜਾ ਰਹੀ ਹੈ | ਇਸ ਰੈਲੀ ਲਈ ਕਿਸਾਨਾਂ, ਮਜ਼ਦੂਰਾਂ ਸਮੇਤ ਪੰਜਾਬ ਦੇ ਸਭ ਵਰਗਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਕਰਕੇ ਇਸ ਰੈਲੀ ਲਈ ਪੰਜਾਬ ਦੇ ਲੋਕਾਂ ਦੀ ਵੱਡੀ ਗਿਣਤੀ 'ਚ ਸ਼ਮੂਲੀਅਤ ਹੋਵੇਗੀ | ਕਾਂਗਰਸੀ ਆਗੂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਸੇਖੋਂ, ਐਸ.ਸੀ. ਸੈੱਲ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਬੇਅੰਤ ਸਿੰਘ ਬੁਰਜ, ਬੀ.ਸੀ.ਸੈੱਲ ਪੰਜਾਬ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਮੱਤਾ ਆਦਿ ਨੇ ਦੱਸਿਆ ਕਿ ਇਸ ਰੈਲੀ ਨੂੰ ਕੇਂਦਰ ਅਤੇ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਸੰਬੋਧਨ ਕਰਨਗੇ | ਇਸ ਰੈਲੀ ਦੌਰਾਨ ਦੇਸ਼ ਤੇ ਖਾਸਕਰ ਪੰਜਾਬ ਦੇ ਲੋਕਾਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਦੇਸ਼ ਵਿਰੋਧੀ ਨੀਤੀਆਂ ਸਬੰਧੀ ਜਾਗਰੂਕ ਕੀਤਾ ਜਾਵੇਗਾ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨੂੰ ਜਿਹੜੀਆਂ ਗਾਰੰਟੀਆਂ ਦੇ ਕਿ ਸੱਤ੍ਹਾ 'ਤੇ ਕਾਬਜ਼ ਹੋਈ ਸੀ ਉਹ ਵੀ ਸਭ ਝੂਠੀਆਂ ਸਾਬਤ ਹੋਈਆਂ ਹਨ | ਕਿਉਂਕਿ ਆਮ ਆਦਮੀ ਪਾਰਟੀ ਦੇ ਚਾਰ ਸਾਲ ਤੋਂ ਉੱਪਰ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕ ਇਨ੍ਹਾਂ ਗਾਰੰਟੀਆਂ ਤੋਂ ਵਾਂਝੇ ਹਨ | ਇਨ੍ਹਾਂ ਗਾਰੰਟੀਆਂ ਨੂੰ ਲਾਗੂ ਕਰਵਾਉਣ ਲਈ ਇਨਸਾਫ਼ ਪਸੰਦ ਪਾਰਟੀਆਂ ਦੇ ਸਹਿਯੋਗ ਨਾਲ ਸਰਕਾਰ ਦੇ ਦਬਾਅ ਬਣਾਉਣ ਦੀ ਸ਼ੁਰੂਆਤ ਵੀ ਇਸ ਰੈਲੀ ਤੋਂ ਹੋਵੇਗੀ | ਕਿਉਂਕਿ ਪੰਜਾਬ ਸਰਕਾਰ ਆਪਣਾ ਆਖਰੀ ਸਾਲ ਵੀ ਲੋਕਾਂ ਫੋਕੇ ਸਬਜ਼ਬਾਗ ਦਿਖਾ ਕਿ ਹੀ ਪੂਰਾ ਕਰਨਾ ਚਾਹੁੰਦੀ ਹੈ | ਇਸ ਮੌਕੇ ਬਲੌਰ ਸਿੰਘ ਬੁਰਜ ਹਰੀਕਾ, ਸੋਹਣ ਸਿੰਘ ਸਰਪੰਚ, ਗਰਚਰਨ ਸਿੰਘ ਸੇਖੋਂ, ਬੋਹੜ ਸਿੰਘ ਪੰਚ, ਪਰਮਜੀਤ ਸਿੰਘ ਪੰਚ, ਮੰਗਾ ਸਿੰਘ ਪੰਚ, ਜਸਕਰਨ ਸਿੰਘ ਪ੍ਰਧਾਨ, ਦਰਸ਼ਨ ਸਿੰਘ ਸਿੱਧੂ, ਗੱਗੀ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਾਇਰ ਕੁਲਵਿੰਦਰ ਵਿਰਕ ਜ਼ਿਲ੍ਹਾ ਕਨਵੀਨਰ ਨਿਯੁਕਤ ਅਗਲੀ ਖ਼ਬਰ ਮਲੋਟ ਵਿਖੇ ਤਿੰਨ ਰੋਜ਼ਾ 'ਗੁਰੂ ਮਾਨਿਓ ਗ੍ਰੰਥ' ਚੇਤਨਾ ਸਮਾਗਮ ਸਮਾਪਤ
Ad Position 24