ਫ਼ਰੀਦਕੋਟ, 26 ਫ਼ਰਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਜਹਾਜ਼ ਗਰਾਊਾਡ ਨਜ਼ਦੀਕ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਜਹਾਜ਼ ਗਰਾਊਾਡ, ਕੱਚਾ ਰਸਤਾ ਬਾਜੀਗਰ ਬਸਤੀ ਫ਼ਰੀਦਕੋਟ ਮੌਜੂਦ ਸਨ ਤਾਂ ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਗੁਰਚਰਨ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 10 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਅਤੇ ਇਕ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |