22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਅਰਸ਼ ਸੱਚਰ ਨੇ ਨਹਿਰੂ ਸਟੇਡੀਅਮ ਦਾ ਮਸਲਾ ਉਠਾਇਆ • ਅਧਿਕਾਰੀਆਂ ਵਲੋਂ ਕਾਰਵਾਈ ਸ਼ੁਰੂ

Ad Position 21
No active advertisement
ਅਜੀਤ ਡੈਸਕ 27-02-2026
ਫ਼ਰੀਦਕੋਟ, 26 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਰਸ਼ ਸੱਚਰ ਨੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਚ ਚੱਲ ਰਹੀਆਂ ਗੜਬੜਾਂ, ਸੁਰੱਖਿਆ ਕਮਜ਼ੋਰੀਆਂ ਅਤੇ ਨਸ਼ਿਆਂ ਨਾਲ ਸਬੰਧਿਤ ਮਾਮਲੇ ਨੂੰ ਉੱਚ ਪੱਧਰ 'ਤੇ ਉਠਾਉਣ ਤੋਂ ਬਾਅਦ ਸਰਕਾਰ ਨੇ ਤੁਰੰਤ ਜਾਂਚ ਕਰਵਾਈ ਅਤੇ ਹੁਣ ਸੁਧਾਰ ਲਈ ਕਾਰਵਾਈ ਸ਼ੁਰੂ ਹੋ ਗਈ ਹੈ | ਅਰਸ਼ ਸੱਚਰ ਨੇ ਪਹਿਲਾਂ ਹੀ ਸਟੇਡੀਅਮ ਵਿਚ ਗੈਰ-ਕਾਨੂੰਨੀ ਗਤੀਵਿਧੀਆਂ, ਸੁਰੱਖਿਆ ਦੀ ਕਮੀ ਅਤੇ ਪ੍ਰਸ਼ਾਸਨਿਕ ਲਾਪ੍ਰਵਾਹੀ ਬਾਰੇ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਬਾਅਦ ਖੇਡ ਵਿਭਾਗ ਨੇ ਮੌਕੇ ਦੀ ਜਾਂਚ ਕੀਤੀ ਸੀ | ਵਿਭਾਗੀ ਜਾਂਚ ਦੌਰਾਨ ਇਹ ਗੱਲਾਂ ਸਾਹਮਣੇ ਆਈਆਂ ਕਿ ਸਟੇਡੀਅਮ ਦੀ ਚਾਰਦੀਵਾਰੀ ਘੱਟ ਉਚਾਈ ਦੀ ਹੋਣ ਕਾਰਨ ਬਾਹਰੀ ਲੋਕਾਂ ਲਈ ਅੰਦਰ ਦਾਖਲਾ ਆਸਾਨ ਸੀ, ਸਰਕਾਰੀ ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਦੌਰਾਨ ਬਾਹਰੀ ਆਵਾਜਾਈ ਨਾਲ ਸੁਰੱਖਿਆ ਖਤਰਾ ਵਧਦਾ ਸੀ, ਕੁਝ ਮੌਕਿਆਂ 'ਤੇ ਰਾਤ ਸਮੇਂ ਗਲਤ ਗਤੀਵਿਧੀਆਂ ਦੇ ਸੰਕੇਤ ਵੀ ਮਿਲੇ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਲੋੜ ਮੰਨੀ ਗਈ | ਜਾਂਚ ਰਿਪੋਰਟ ਦੇ ਅਧਾਰ 'ਤੇ ਵਿਭਾਗ ਨੇ ਸਿਫ਼ਾਰਸ਼ ਕੀਤੀ ਹੈ ਕਿ ਸਟੇਡੀਅਮ ਦੀ ਚਾਰਦੀਵਾਰੀ ਉੱਚੀ ਕੀਤੀ ਜਾਵੇ ਅਤੇ ਬਿਨਾਂ ਇਜਾਜ਼ਤ ਦਾਖਲਾ ਰੋਕਣ ਲਈ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾਣ | ਇਸ ਸਬੰਧੀ ਉੱਚ ਅਧਿਕਾਰੀਆਂ ਵਲੋਂ ਆਗਿਆ ਦੇਣ ਅਤੇ ਅੰਦਾਜ਼ਾ ਤਿਆਰ ਕਰਨ ਦੇ ਹੁਕਮ ਵੀ ਜਾਰੀ ਹੋ ਚੁੱਕੇ ਹਨ, ਜਿਸ ਨਾਲ ਸਟੇਡੀਅਮ ਦੀ ਸੁਰੱਖਿਆ ਹੋਰ ਮਜ਼ਬੂਤ ਹੋਵੇਗੀ ਅਤੇ ਖਿਡਾਰੀਆਂ ਨੂੰ ਸੁਰੱਖਿਅਤ ਮਾਹੌਲ ਮਿਲੇਗਾ | ਅਰਸ਼ ਸੱਚਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀ ਆਵਾਜ਼ ਸੁਣੀ ਅਤੇ ਇਸ ਮਾਮਲੇ ਵਿਚ ਤੁਰੰਤ ਜਾਂਚ ਕਰਵਾ ਕੇ ਕਾਰਵਾਈ ਸ਼ੁਰੂ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਔਰਤ ਗਿ੍ਫ਼ਤਾਰ ਅਗਲੀ ਖ਼ਬਰ ਦੁਆਰੇਆਣਾ 'ਚ ਫ਼ਸਲੀ ਵਿਭਿੰਨਤਾ ਜਾਗਰੂਕਤਾ ਕੈਂਪ ਲਗਾਇਆ
Ad Position 24