22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮਲਟੀਪਰਪਜ਼ ਹੈਲਥ ਵਰਕਰ ਦੀ ਨਾਜਾਇਜ਼ ਬਦਲੀ ਖ਼ਿਲਾਫ਼ ਧਰਨਾ

Ad Position 21
No active advertisement
ਅਜੀਤ ਡੈਸਕ 27-02-2026
ਫ਼ਰੀਦਕੋਟ, 26 ਫ਼ਰਵਰੀ (ਸਰਬਜੀਤ ਸਿੰਘ)- ਸਿਵਲ ਸਰਜਨ ਫ਼ਰੀਦਕੋਟ ਵਲੋਂ ਜਸਮੇਲ ਸਿੰਘ ਮਲਟੀਪਰਪਜ਼ ਹੈਲਥ ਵਰਕਰ ਦੀ ਝੂਠੀ ਸ਼ਿਕਾਇਤ ਕਰਕੇ ਬਦਲੀ ਕਰਵਾਉਣ ਕਾਰਨ ਸਮੁੱਚੇ ਮਲਟੀਪਰਪਜ਼ ਕੇਡਰ 'ਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ | ਇਸ ਦੇ ਖਿਲਾਫ਼ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਵਲੋਂ 27 ਫ਼ਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਸਿਵਲ ਸਰਜਨ ਦਫ਼ਤਰ ਫ਼ਰੀਦਕੋਟ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਇਸ ਰੋਸ ਧਰਨੇ ਦੀ ਹਮਾਇਤ ਕਰਦੇ ਹੋਏ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ 1680 ਸੈਕਟਰ 22 ਬੀ ਚੰਡੀਗੜ੍ਹ ਇਕਾਈ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਨਛੱਤਰ ਸਿੰਘ ਭਾਣਾ, ਕੁਲਵੰਤ ਸਿੰਘ ਚਾਨੀ, ਪ੍ਰਦੀਪ ਸਿੰਘ ਬਰਾੜ, ਬਲਕਾਰ ਸਿੰਘ ਸਹੋਤਾ, ਰਮੇਸ਼ ਢੈਪਈ, ਪਰਮਜੀਤ ਸਿੰਘ ਪੰਮਾ, ਗੁਰਪ੍ਰੀਤ ਸਿੰਘ ਸਿੱਧੂ ਅਤੇ ਜੋਤੀ ਪ੍ਰਕਾਸ਼ ਨੇ ਇਸ ਰੋਸ ਧਰਨੇ 'ਚ ਭਰਾਤਰੀ ਤੌਰ 'ਤੇ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ | ਆਗੂਆਂ ਨੇ ਸਿਹਤ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਜਸਮੇਲ ਸਿੰਘ ਮਲਟੀਪਰਪਜ਼ ਹੈਲਥ ਵਰਕਰ ਦੀ ਕੀਤੀ ਗਈ ਨਾਜਾਇਜ਼ ਬਦਲੀ ਦੇ ਹੁਕਮ ਤੁਰੰਤ ਰੱਦ ਕੀਤੇ ਜਾਣ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਅੰਦਰ ਇਕ ਵੱਡਾ ਕਿਸਾਨ ਅੰਦੋਲਨ ਛਿੜਨ ਦੇ ਆਸਾਰ ਅਗਲੀ ਖ਼ਬਰ ਸਮਾਣਾ ਮੋਰਚੇ 'ਤੇ ਪੁਲਿਸ ਜਬਰ ਨੇ ਸਰਕਾਰ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਕੀਤਾ-ਬਾਪੂ ਤਰਸੇਮ ਸਿੰਘ
Ad Position 24