ਕੋਟਕਪੂਰਾ, 26 ਫ਼ਰਵਰੀ (ਮੋਹਰ ਸਿੰਘ ਗਿੱਲ)-ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਗ਼ਰੀਬ ਅਤੇ ਲੋੜਵੰਦ ਵਰਗ ਦੀ ਭਲਾਈ ਲਈ ਸ਼ੁਰੂ ਕੀਤੀ ਗਈ 'ਮੇਰੀ ਰਸੋਈ' ਯੋਜਨਾ ਲੱਖਾਂ ਪਰਿਵਾਰਾਂ ਲਈ ਵੱਡਾ ਸਹਾਰਾ ਬਣੇਗੀ | ਇਹ ਪ੍ਰਗਟਾਵਾ ਡਾ. ਹਰਪਾਲ ਸਿੰਘ ਢਿੱਲਵਾਂ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਸਕੱਤਰ ਆਮ ਆਦਮੀ ਪਾਰਟੀ ਫ਼ਰੀਦਕੋਟ ਨੇ ਕਰਦਿਆਂ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿਚ ਦੋ ਵਕਤ ਦੀ ਰੋਟੀ ਕਈ ਪਰਿਵਾਰਾਂ ਲਈ ਮੁਸ਼ਕਿਲ ਬਣ ਗਈ ਹੈ | ਸੂਬਾ ਸਰਕਾਰ ਦੀ ਸੋਚ ਸਪੱਸ਼ਟ ਹੈ ਕਿ ਸਮਾਜ ਦਾ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ | ਇਸ ਯੋਜਨਾ ਤਹਿਤ ਮਜ਼ਦੂਰ ਵਰਗ, ਦਿਹਾੜੀਦਾਰ, ਬੇਸਹਾਰਾ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ | ਡਾ. ਢਿੱਲਵਾਂ ਨੇ ਆਖਿਆ ਕਿ 'ਮੇਰੀ ਰਸੋਈ' ਸਿਰਫ਼ ਇਕ ਯੋਜਨਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਸਮੇਂ ਵਿਚ ਇਸ ਯੋਜਨਾ ਨੂੰ ਹੋਰ ਵੀ ਸਫ਼ਲ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਸੂਬੇ ਦੇ ਹਰ ਲੋੜਵੰਦ ਤੱਕ ਇਸ ਦਾ ਲਾਭ ਪਹੁੰਚ