ਫ਼ਰੀਦਕੋਟ, 26 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਅੰਤਰ-ਕਾਲਜ ਯੁਵਕ ਮੇਲਾ (ਆਦੇਸ਼ ਯੂਨੀਵਰਸਿਟੀ, ਬਠਿੰਡਾ) ਵਿਚ ਰੁਪਨੀਤ ਕੌਰ, ਗੁਰਲੀਨ ਕੌਰ, ਹਰਸਿਮਰਨ ਕੌਰ, ਜੋਤੀ ਕੌਰ ਨੇ ਪ੍ਰਸ਼ਨੋਤਰੀ ਅਤੇ ਰਸ਼ਪਾਲ ਸਿੰਘ ਨੇ ਕਵਿਤਾ ਮੁਕਾਬਲੇ ਵਿਚ ਭਾਗ ਲਿਆ | ਇਸ ਯੁਵਕ ਮੇਲੇ ਵਿਚ ਰੁਪਨੀਤ ਕੌਰ ਅਤੇ ਗੁਰਲੀਨ ਕੌਰ ਨੂੰ 6 ਟੀਮਾਂ ਵਿਚੋਂ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ | ਨੈਤਿਕ ਸਿੱਖਿਆ ਇਮਤਿਹਾਨ ਵਿਚ 4450 ਵਿਦਿਆਰਥੀਆਂ ਵਿਚੋਂ ਰੁਪਨੀਤ ਕੌਰ (ਬੀ.ਏ.ਐਲ.ਐਲ.ਬੀ ਭਾਗ-ਦੂਜਾ) ਨੂੰ ਦੂਸਰਾ ਸਥਾਨ ਹਾਸਿਲ ਕਰਨ 'ਤੇ 2000 ਰੁਪਏ ਨਗਦ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਗੁਰਲੀਨ ਕੌਰ ਅਤੇ ਹਰਸਿਮਰਨ ਕੌਰ ਦੇ ਮੈਰਿਟ ਸਥਾਨ ਹਾਸਿਲ ਕਰਨ 'ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਵਿਦਿਆਰਥੀਆਂ ਦੇ ਕਾਲਜ ਵਿਖੇ ਪਹੁੰਚਣ 'ਤੇ ਕਾਲਜ ਦੇ ਪਿ੍ੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਹੌਸਲਾ ਅਫਜਾਈ ਕੀਤੀ | ਉਨ੍ਹਾਂ ਕਾਲਜ ਦੀ ਮੈਨੇਜਮੈਂਟ ਕਮੇਟੀ ਦਾ ਵੀ ਧੰਨਵਾਦ ਕੀਤਾ ਜੋ ਸਿਮਰਜੀਤ ਸਿੰਘ ਸੇਖੋਂ ਚੇਅਰਮੈਨ ਦੀ ਯੋਗ ਅਗਵਾਈ ਵਿਚ ਕਾਲਜ ਦੇ ਵਿਦਿਆਰਥੀਆਂ ਨੂੰ ਹਰ ਤਰਾਂ ਦੀ ਸਹੂਲਤ ਮੁਹੱਇਆ ਕਰਵਾ ਰਹੀ ਹੈ | ਇਸ ਮੌਕੇ ਇੰਚਾਰਜ ਅਕੈਡਮਿਕ ਡਾ. ਨਵਜੋਤ ਕੌਰ, ਅਸਿਸਟੈਂਟ ਪ੍ਰੋਫੈਸਰ ਸੁਮਨਜੀਤ ਕੌਰ ਵੀ ਹਾਜ਼ਰ ਸਨ |