22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਦਸਤਾਰ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 27-02-2026
ਸਾਦਿਕ, 26 ਫ਼ਰਵਰੀ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਕੈਂਪਸ ਵਿਖੇ ਨੌਜਵਾਨਾਂ ਵਿਚ ਦਸਤਾਰ ਦੀ ਅਹਿਮੀਅਤ ਪ੍ਰਤੀ ਉਤਸ਼ਾਹਿਤ ਕਰਨ ਲਈ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ | ਕਾਲਜ ਦੇ ਵਾਈਸ ਪਿ੍ੰਸੀਪਲ ਪ੍ਰੀਤਿੰਦਰ ਕੌਰ ਗੋਂਦਾਰਾ ਨੇ ਦੱਸਿਆ ਕਿ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਪ੍ਰੋ. ਹਰਵਿੰਦਰ ਪਾਲ ਸਿੰਘ ਦੀ ਯੋਗ ਅਗਵਾਈ ਹੇਠ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ | ਜਿਸ ਵਿਚ ਕਾਲਜ ਦੇ ਵੱਖ-ਵੱਖ ਕੋਰਸਾਂ ਨਾਲ ਸੰਬੰਧਿਤ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ | ਇਸ ਦਸਤਾਰ ਮੁਕਾਬਲੇ ਵਿਚ ਕਰਨਵੀਰ ਸਿੰਘ ਬੀ.ਕਾਮ ਸਮੈਸਟਰ ਚੌਥਾ ਨੇ ਪਹਿਲਾ ਸਥਾਨ ਅਤੇ ਪ੍ਰਭਜੀਤ ਸਿੰਘ ਬੀ.ਕਾਮ ਸਮੈਸਟਰ ਦੂਜਾ ਨੇ ਦੂਸਰਾ ਸਥਾਨ ਅਤੇ ਗੌਰਵ ਸਿੰਘ ਬੀ.ਏ. ਸਮੈਸਟਰ ਦੂਜਾ ਨੇ ਤੀਸਰਾ ਸਥਾਨ ਹਾਸਿਲ ਕੀਤਾ | ਇਨ੍ਹਾਂ ਵਿਦਿਆਰਥੀਆਂ ਨੂੰ ਵਾਈਸ ਪਿ੍ੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਵਲੋਂ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਪ੍ਰੋ. ਜੁਗਰਾਜ ਸਿੰਘ ਸਰੀਰਕ ਸਿੱਖਿਆ ਵਿਭਾਗ ਵਲੋਂ ਮੁੱਖ ਰੋਲ ਅਦਾ ਕੀਤਾ ਗਿਆ | ਪ੍ਰੋ. ਅਬਜੀਤ ਸਿੰਘ ਡੋਡ ਇਤਿਹਾਸ ਵਿਭਾਗ ਵਲੋਂ ਦਸਤਾਰ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਚੇਅਰਮੈਨ ਜਨਜੀਤ ਪਾਲ ਸਿੰਘ ਸੇਖੋਂ ਵਲੋਂ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਾਲਜ ਦੇ ਸਾਰੇ ਨੌਜਵਾਨਾਂ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਰੋਜ਼ੀ ਗਿਰਧਰ, ਪ੍ਰੋ. ਨਵਦੀਪ ਕੌਰ, ਪ੍ਰੋ. ਜਸ਼ਨਦੀਪ ਕੌਰ, ਪ੍ਰੋ. ਰੰਜੂ ਬਾਲਾ, ਪ੍ਰੋ. ਸੁਸ਼ਮਾ ਸ਼ਰਮਾ, ਸਤਨਾਮ ਸਿੰਘ, ਲਵਪ੍ਰੀਤ ਸਿੰਘ, ਰੁਦਰ ਨਾਰੰਗ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਸਾਹਿਬਾਨ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਯੁਵਕ ਮੇਲੇ 'ਚ ਮਾਰੀਆਂ ਮੱਲਾਂ
Ad Position 24