22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਕਾਂਗਰਸ ਦੀ ਬਰਨਾਲਾ ਰੈਲੀ 'ਚ ਵਰਕਰ ਹੁੰਮ ਹੁਮਾ ਕੇ ਪਹੁੰਚਣ- ਬੱਬੂ ਬਰਾੜ

Ad Position 21
No active advertisement
ਅਜੀਤ ਡੈਸਕ 27-02-2026
ਫ਼ਰੀਦਕੋਟ, 26 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਕਾਂਗਰਸ ਪਾਰਟੀ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ 'ਚ ਕੀਤੀ ਜਾ ਰਹੀ ਬਰਨਾਲਾ ਵਿਖੇ ਵਿਸ਼ਾਲ ਰੈਲੀ 'ਚ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕਅਰਜਨ ਖੜਗੇ ਅਤੇ ਲੋਕ ਸਭਾ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਪਹੁੰਚ ਰਹੇ ਹਨ | ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 28 ਫ਼ਰਵਰੀ ਨੂੰ ਸਵੇਰੇ 10 ਵਜੇ ਰੈਲੀ 'ਚ ਪਹੁੰਚਣ | ਬੱਬੂ ਬਰਾੜ ਨੇ ਕਿਹਾ ਕਿ ਇਹ ਰੈਲੀ ਕਿਸਾਨ, ਵਪਾਰੀਆਂ, ਮਜ਼ਦੂਰਾਂ ਆਦਿ ਵਿਰੁੱਧ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਵਪਾਰਕ ਸਮਝੌਤਿਆਂ ਖ਼ਿਲਾਫ਼ ਕੀਤੀ ਜਾ ਰਹੀ ਹੈ | ਇਹ ਰੈਲੀ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਗ਼ਲਤ ਨੀਤੀਆਂ, ਖ਼ਾਸ ਕਰਕੇ ਨਸ਼ੇ, ਅਮਨ ਕਾਨੂੰਨ ਦੀ ਮਾੜੀ ਹਾਲਤ ਅਤੇ ਭਿ੍ਸ਼ਟਾਚਾਰ ਵਿਰੁੱਧ ਇਕ ਕਿੱਲ ਸਾਬਿਤ ਹੋਵੇਗੀ | ਉਨ੍ਹਾਂ ਕਿਹਾ ਕਿ ਇਹ ਰੈਲੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਗਲੀ ਆਪਣੀ ਸਰਕਾਰ ਬਣਾਉਣ ਦੀ ਨੀਂਹ ਰੱਖੇਗੀ |
Ad Position 22
No active advertisement
ਪਿਛਲੀ ਖ਼ਬਰ ਆਰ.ਜੀ.ਆਰ.ਸੈੱਲ ਨੇ ਕਿਸਾਨ ਬੀਬੀਆਂ ਲਈ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ 28 ਨੂੰ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਇਤਿਹਾਸਕ ਹੋਵੇਗੀ-ਭੰਗੇਰੀਆਂ
Ad Position 24