22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

'ਸਾਡੇ ਬਜ਼ੁਰਗ, ਸਾਡਾ ਮਾਣ' ਪ੍ਰੋਗਰਾਮ 'ਚ ਪੰਜਾਬੀ ਸੱਭਿਆਚਾਰ ਦੀ ਝਲਕ ਰਹੀ ਖਿੱਚ ਦਾ ਕੇਂਦਰ • ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਸ਼ਿਰਕਤ

Ad Position 21
No active advertisement
ਅਜੀਤ ਡੈਸਕ 27-02-2026
ਫ਼ਰੀਦਕੋਟ, 26 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਸੇਵਾ ਅਤੇ ਸਨਮਾਨ ਲਈ ਸ਼ੁਰੂ ਕੀਤੀ ਗਈ 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿਤ ਅੱਜ ਤਾਜ ਪੈਲੇਸ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਨ | ਇਸ ਦੌਰਾਨ ਪੰਜਾਬੀ ਸੱਭਿਆਚਾਰਕ ਪ੍ਰਦਰਸ਼ਨ ਸਭ ਦੀ ਖਿੱਚ ਦਾ ਕੇਂਦਰ ਰਿਹਾ | ਇਸ ਮੌਕੇ ਤਿ੍ੰਝਣ ਅਤੇ ਪੰਜਾਬੀ ਸੱਥ ਦਾ ਪ੍ਰਬੰਧ ਵੀ ਕੀਤਾ ਗਿਆ ਸੀ | ਪਿੰਡ ਦੀ ਸੱਥ 'ਚ ਪੇਂਡੂ ਵਿਅਕਤੀ ਤਾਸ਼ ਖੇਡਦੇ ਦਿਖਾਈ ਦਿੱਤੇ | ਤਿ੍ੰਝਣ 'ਚ ਪੰਜਾਬੀ ਸੱਭਿਆਚਾਰਕ ਦੀ ਅਲੋਪ ਹੋ ਰਹੀਆਂ ਲੋਕ ਕਲਾਵਾਂ ਦਾ ਪ੍ਰਦਰਸ਼ਨ ਕੀਤਾ ਗਿਆ | ਇਸ ਪ੍ਰਦਸ਼ਰਨ ਵਿਚ ਵਡੇਰੀ ਉਮਰ ਦੀਆਂ ਔਰਤਾਂ ਨੇ ਸ਼ਮੂਲੀਅਤ ਕਰਕੇ ਸਵੈਟਰ ਬੁਨਣਾ, ਕਰੋਸ਼ੀਆ, ਬਾਗ਼ ਪ੍ਰਦਰਸ਼ਨ, ਚਾਦਰ ਅਤੇ ਫੁੱਲਕਾਰੀ ਕੱਢਣਾ ਆਦਿ ਅਲੋਪ ਰਹੀਆਂ ਕਲਾਵਾਂ ਦਾ ਪ੍ਰਦਰਸ਼ਨ ਕੀਤਾ | ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਨੇ ਸਭਨਾਂ ਦਾ ਮਨ ਮੋਹ ਲਿਆ | ਇਸ ਮੌਕੇ ਕਰਵਾਏ ਗਏ ਕਵੀ ਦਰਬਾਰ 'ਚ ਪ੍ਰੋ. ਸਾਧੂ ਸਿੰਘ ਸਾਬਕਾ ਸੰਸਦ ਮੈਂਬਰ, ਹਰਮਿੰਦਰ ਸਿੰਘ ਕੋਹਾਰ ਵਾਲਾ, ਵਿਜੇ ਵਿਵੇਕ ਅਤੇ ਸੰਤੋਖ ਸਿੰਘ ਮਿਨਹਾਸ ਨੇ ਆਪਣੀ ਚੋਣੀਂਦਾ ਰਚਨਾਵਾਂ ਸੁਣਾ ਕੇ ਮਾਹੌਲ ਨੂੰ ਸਾਹਿਤਕ ਰੰਗ 'ਚ ਰੰਗਿਆ | ਉਕਤ ਸ਼ਾਇਰਾਂ ਤੋਂ ਇਲਾਵਾ ਸੇਵਾ ਮੁਕਤ ਪਿੰ੍ਰਸੀਪਲ ਸੇਵਾ ਸਿੰਘ ਚਾਵਲਾ, ਨਾਵਲਕਾਰ ਜੀਤ ਸੰਧੂ ਸਿੱਖਾਂ ਵਾਲਾ ਆਦਿ ਦਾ ਵਿਸ਼ੇਸ਼ ਸਨਮਾਨ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਪ੍ਰਧਾਨਗੀ ਮੰਡਲ ਨੇ ਕੀਤਾ | ਸਨਮਾਨ 'ਚ ਪੰਜਾਬ ਸਰਕਾਰ ਵਲੋਂ ਟਰਾਫ਼ੀ ਅਤੇ ਲੋਈ ਦਿੱਤੀ ਗਈ | ਮੰਚ ਦਾ ਸੰਚਾਲਨ ਪ੍ਰੋ. ਦਲਬੀਰ ਸਿੰਘ ਨੇ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੂਰੇ ਪੰਜਾਬ ਵਿਚ ਬਜ਼ੁਰਗਾਂ ਲਈ ਸ਼ੁਰੂ ਕੀਤੀ 'ਸਾਡਾ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਬਜ਼ੁਰਗਾਂ ਲਈ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਅੱਖਾਂ ਦੇ ਮਾਹਿਰ, ਨੱਕ, ਕੰਨ, ਗਲ਼ਾ, ਹੱਡੀਆਂ ਦੇ ਮਾਹਿਰ, ਚਮੜੀ ਰੋਗ ਮਾਹਿਰ ਅਤੇ ਜਨਰਲ ਮੈਡੀਸਨ ਦੇ ਡਾਕਟਰਾਂ ਵਲੋਂ ਬਜ਼ੁਰਗਾਂ ਦਾ ਮੁਫ਼ਤ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ | ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਜ਼ਿਲ•ਾ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ, ਐਸ.ਡੀ.ਐਮ. ਫ਼ਰੀਦਕੋਟ ਸ੍ਰੀ ਅਮਨਦੀਪ, ਸਿਵਲ ਸਰਜਨ ਡਾ. ਚੰਦਰ ਸ਼ੇਖਰ, ਜਗਦੀਪ ਕੰਬੋਜ ਗੋਲਡੀ ਹਲਕਾ ਵਿਧਾਇਕ ਜਲਾਲਾਬਾਦ, ਸੀ.ਡੀ.ਪੀ.ਓ ਰਤਨਦੀਪ ਕੌਰ, ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ, ਰਵੀ ਬੁਗਰਾ, ਜਗਮੋਹਨ ਸਿੰਘ, ਸੇਵਾ ਮੁਕਤ ਡੀ.ਪੀ.ਆਰ.ਓ ਮਨੋਹਰ ਸਿੰਘ, ਗਿਆਨ ਸਿੰਘ, ਇੰਦਰਜੀਤ ਸਿੰਘ ਖੀਵਾ, ਮੁਖਤਿਆਰ ਸਿੰਘ ਵੰਗੜ, ਗੁਰਾਂਦਿੱਤਾ ਸਿੰਘ ਸੰਧੂ, ਸੁਰੇਸ਼ ਅਰੋੜਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਨ.ਐਸ.ਐਸ. ਯੂਨਿਟ ਵਲੋਂ ਚਾਈਨਾ ਡੋਰ ਨਾ ਵਰਤਣ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਫ਼ਰਦ ਕੇਂਦਰ ਦੇ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ-ਪੱਤਰ
Ad Position 24