22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਐਨ.ਐਸ.ਐਸ. ਯੂਨਿਟ ਵਲੋਂ ਚਾਈਨਾ ਡੋਰ ਨਾ ਵਰਤਣ ਸੰਬੰਧੀ ਸੈਮੀਨਾਰ

Ad Position 21
No active advertisement
ਅਜੀਤ ਡੈਸਕ 27-02-2026
ਸਾਦਿਕ, 26 ਫ਼ਰਵਰੀ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਅਤੇ ਐਨ.ਐਸ.ਐਸ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਅਬਜੀਤ ਸਿੰਘ ਡੋਡ ਦੇ ਯਤਨਾ ਸਦਕਾ ਚਾਈਨਾ ਡੋਰ ਨਾ ਵਰਤਣ ਸਬੰਧੀ ਸੈਮੀਨਾਰ ਕਰਵਾਇਆ ਗਿਆ | ਕਾਲਜ ਕੈਂਪਸ ਦੇ ਵਾਈਸ ਪਿ੍ੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਦੱਸਿਆ ਕਿ ਪਿਛਲੇ ਮਹੀਨੇ ਚਾਈਨਾ ਡੋਰ ਕਾਰਨ ਹੋਈਆਂ ਅਣਗਿਣਤ ਘਟਨਾਵਾਂ ਕਾਰਨ ਵਿਦਿਆਰਥੀਆਂ ਨੂੰ ਇਸ ਚਾਈਨਾ ਡੋਰ ਪ੍ਰਤੀ ਜਾਗਰੂਕ ਕਰਨਾ ਅਤੀ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਇਹ ਪਸ਼ੂ ਪੰਛੀਆਂ ਦੇ ਨਾਲ ਨਾਲ ਮਨੁੱਖੀ ਜਾਨਾਂ ਲਈ ਵੀ ਘਾਤਕ ਸਿੱਧ ਹੋਈ ਹੈ | ਪਤੰਗ ਉਡਾਉਣ ਲਈ ਰਵਾਇਤੀ ਸੂਤ ਦੇ ਧਾਗੇ ਦੀ ਹੀ ਵਰਤੋਂ ਕੀਤੀ ਜਾਵੇ | ਵਿਦਿਆਰਥੀਆਂ ਵਲੋਂ ਚਾਈਨਾ ਡੋਰ ਨਾ ਵਰਤਣ ਦਾ ਪ੍ਰਣ ਕੀਤਾ ਗਿਆ | ਇਸ ਮੌਕੇ ਪ੍ਰੋ. ਹਰਵਿੰਦਰ ਪਾਲ ਸਿੰਘ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਜਸ਼ਨਦੀਪ ਕੌਰ, ਪ੍ਰੋ. ਰੋਜ਼ੀ ਗਿਰਧਰ, ਪ੍ਰੋਫੈਸਰ ਨਵਦੀਪ ਕੌਰ, ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਵਜ਼ੀਫ਼ੇ ਪ੍ਰਾਪਤ ਕੀਤੇ ਅਗਲੀ ਖ਼ਬਰ 'ਸਾਡੇ ਬਜ਼ੁਰਗ, ਸਾਡਾ ਮਾਣ' ਪ੍ਰੋਗਰਾਮ 'ਚ ਪੰਜਾਬੀ ਸੱਭਿਆਚਾਰ ਦੀ ਝਲਕ ਰਹੀ ਖਿੱਚ ਦਾ ਕੇਂਦਰ • ਕੈਬਨਿਟ ਮੰਤਰੀ ਡਾ. ਬ...
Ad Position 24