ਜੈਤੋ, 26 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਗੰਗਸਰ ਜੈਤੋ ਦੇ ਵਿਦਿਆਰਥੀਆਂ ਦੀ ਹਰ ਸਾਲ ਧਰਮ ਪ੍ਰਚਾਰ ਕਮੇਟੀ ਵਲੋਂ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ | ਇਸ ਸਾਲ ਦੀ ਧਾਰਮਿਕ ਪ੍ਰੀਖਿਆ ਵਿਚੋਂ ਸਕੂਲ ਦੇ 16 ਵਿਦਿਆਰਥੀਆਂ ਨੇ 2100 ਤੇ 1100 ਰੁਪਏ ਵਜ਼ੀਫ਼ਾ ਰਾਸ਼ੀ ਪ੍ਰਾਪਤ ਕੀਤੀ | ਧਰਮ ਪ੍ਰਚਾਰ ਕਮੇਟੀ ਵਲੋਂ ਭਾਈ ਅਵਤਾਰ ਸਿੰਘ ਘਰਿਆਲਾ ਦੀ ਮੌਜੂਦਗੀ ਵਿਚ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਕੂਲ ਵਿਚ ਸ਼ਿਰਕਤ ਕਰਕੇ ਅੱਜ ਵਿਦਿਆਰਥੀਆਂ ਨੂੰ ਵਿਦਿਆਰਥੀਆਂ ਨੂੰ ਹੌਂਸਲਾਂ ਅਫਜ਼ਾਈ ਕੀਤੀ ਅਤੇ ਜੀਵਨ ਵਿਚ ਧਾਰਨ ਕਰਨ ਲਈ ਚੰਗੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਅਤੇ ਵਜ਼ੀਫੇ ਤਕਸੀਮ ਕੀਤੇ ਗਏ | ਪਿ੍ੰਸੀਪਲ ਰਾਜਵਿੰਦਰ ਕੌਰ ਵਲੋਂ ਸਾਰੇ ਵਜ਼ੀਫੇ ਪ੍ਰਾਪਤ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ |