ਫ਼ਰੀਦਕੋਟ, 26 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਭਾਜਪਾ ਜਨਤਾ ਪਾਰਟੀ 14 ਮਾਰਚ ਨੂੰ ਮੋਗਾ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ 'ਚ ਵਿਸ਼ਾਲ ਰੈਲੀ ਕਰਕੇ ਪੰਜਾਬ ਵਿਚ ਚੋਣਾਂ ਦਾ ਬਿਗੁਲ ਵਜਾਉਣ ਜਾ ਰਹੀ ਹੈ | ਇਹ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਪ੍ਰਦੇਸ਼ ਸਕੱਤਰ ਦੁਰਗੇਸ਼ ਸ਼ਰਮਾ ਨੇ ਕਿਹਾ ਕਿ ਇਹ ਰੈਲੀ ਪੰਜਾਬ ਵਿਚ ਬਦਲਾਅ ਲਈ ਇਤਿਹਾਸਕ ਸਾਬਤ ਹੋਵੇਗੀ | ਇਸੇ ਮੰਚ ਤੋਂ 2027 ਵਿਧਾਨ ਸਭਾ ਚੋਣਾਂ ਦੇ ਸਫ਼ਰ ਦੀ ਸ਼ੁਰੂਆਤ ਹੋਵੇਗੀ | ਉਨ੍ਹਾਂ ਦੱਸਿਆ ਕਿ ਗ੍ਰਹਿ ਮੰਤਰੀ ਦੀ ਰੈਲੀ ਨੂੰ ਲੈ ਕੇ ਭਾਜਪਾ ਵਰਕਰਾਂ ਵਿਚ ਜੋਸ਼ ਅਤੇ ਉਤਸ਼ਾਹ ਹੈ |