29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਫ਼ਰੰਟ ਵਲੋਂ 6 ਮਾਰਚ ਨੂੰ ਕੀਤਾ ਜਾਵੇਗਾ ਸਿੱਖਿਆ ਦਫ਼ਤਰ ਮੁਹਾਲੀ ਦਾ ਘਿਰਾਓ

Ad Position 21
No active advertisement
ਅਜੀਤ ਡੈਸਕ 28-02-2026
ਸਾਦਿਕ, 27 ਫ਼ਰਵਰੀ (ਆਰ.ਐਸ.ਧੁੰਨਾ)-ਆਮ ਆਦਮੀ ਪਾਰਟੀ ਦੀ ਸਰਕਾਰ ਵੋਟਾਂ ਸਮੇਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਸੁਪਨੇ ਦਿਖਾ ਕੇ ਪੰਜਾਬ ਵਿਚ ਆਈ ਸੀ ਪਰ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਕਿਸੇ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ | ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਲੱਗੇ 3500 ਨੈਸ਼ਨਲ ਸਕਿੱਲ ਕੁਆਲੀਫ਼ਿਕੇਸ਼ਨ ਫ਼ਰੇਮ ਵਰਕ ਵੋਕੇਸ਼ਨਲ ਟ੍ਰੇਨਰਾਂ ਨੂੰ ਪੱਕਾ ਕਰਨ ਦੀ ਬਜਾਏ ਉਨ੍ਹਾਂ ਨੂੰ ਲਾਅਰਿਆਂ 'ਚ ਰੱਖਿਆ ਤੇ ਹੁਣ ਢੰਗ ਟਪਾਉ ਨੀਤੀ ਅਪਣਾ ਰਹੀ ਹੈ | ਜਿਸ ਦੇ ਵਿਰੋਧ ਵਿਚ ਨੈਸ਼ਨਲ ਸਕਿੱਲ ਕੁਆਲੀਫ਼ਿਕੇਸ਼ਨ ਫ਼ਰੇਮ ਵਰਕ ਵੋਕੇਸ਼ਨਲ ਅਧਿਆਪਕਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵਲੋਂ ਸਿੱਖਿਆ ਵਿਭਾਗ, ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਨਾਲ ਫਰੰਟ ਦੀਆਂ ਮੰਗਾਂ ਸਬੰਧੀ ਬਹੁਤ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕੋਈ ਸਿੱਟਾ ਨਹੀਂ ਨਿਕਲਿਆ | ਫਰੰਟ ਦੇ ਆਗੂਆਂ ਦਾ ਕਹਿਣਾ ਹੈ ਕਿ 31 ਮਾਰਚ ਨੂੰ ਕੰਪਨੀਆਂ ਦਾ ਵਿਭਾਗ ਨਾਲ ਕੰਟਰੈਕਟ ਖ਼ਤਮ ਹੋ ਰਿਹਾ ਹੈ, ਹੁਣ ਪੰਜਾਬ ਸਰਕਾਰ ਇਨ੍ਹਾਂ ਪ੍ਰਾਈਵੇਟ ਕੰਪਨੀਆਂ ਨੂੰ ਪੱਕੇ ਤੌਰ 'ਤੇ ਬਾਹਰ ਕੱਢ ਕੇ ਨੈਸ਼ਨਲ ਸਕਿੱਲ ਕੁਆਲੀਫ਼ਿਕੇਸ਼ਨ ਫ਼ਰੇਮ ਵਰਕ ਵੋਕੇਸ਼ਨਲ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਕਰੇ | ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਨੈਸ਼ਨਲ ਸਕਿੱਲ ਕੁਆਲੀਫ਼ਿਕੇਸ਼ਨ ਫ਼ਰੇਮ ਵਰਕ ਵੋਕੇਸ਼ਨਲ ਅਧਿਆਪਕਾਂ ਵਲੋਂ 06 ਮਾਰਚ ਨੂੰ ਸਿੱਖਿਆ ਦਫ਼ਤਰ ਮੁਹਾਲੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਸਰਕਾਰ ਦੇ ਝੂਠੇ ਵਾਅਦੇ ਅਤੇ ਵਿਭਾਗ ਦੇ ਅਫ਼ਸਰਾਂ ਦੀਆਂ ਨਾਲਾਇਕੀਆਂ ਕਰਕੇ ਪਾਲਸੀ ਬਣਾਉਣ 'ਚ ਦੇਰੀ, ਤਨਖਾਹ ਸਮੇਂ ਸਿਰ ਨਾ ਆਉਣਾ, ਕਿਤਾਬਾਂ ਨੂੰ ਸਮੇਂ ਸਿਰ ਸਕੂਲਾਂ ਤੱਕ ਨਾ ਪੁੱਜਣਾ, ਪੁਰਾਣੇ ਸਾਥੀਆਂ ਦੀ ਬਦਲੀ ਨੀਤੀ ਨਾ ਬਣਾਉਣਾ ਨੂੰ ਜੱਗ ਜਾਹਿਰ ਕੀਤਾ ਜਾਵੇਗਾ | ਇਸ ਮੌਕੇ ਫ਼ਰੀਦਕੋਟ ਜ਼ਿਲ੍ਹੇ ਦੇ ਕਮੇਟੀ ਮੈਂਬਰ ਜਤਿੰਦਰ ਸੰਧਾ, ਰਮਨਦੀਪ ਗਿੱਲ, ਸਤਨਾਮ ਸਿੰਘ, ਗੁਰਜੰਟ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਸੁਨੀਲ ਕੁਮਾਰ, ਮਨਦੀਪ ਕੌਰ, ਰੇਖਾ ਰਾਣੀ, ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ, ਜ਼ਿਲਾ ਵਿੱਤ ਸਕੱਤਰ ਕੁਲਦੀਪ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਨਾਜਾਇਜ਼ ਅਸਲੇ ਸਮੇਤ ਇਕ ਕਾਬੂ 1 ਦੇਸੀ ਪਿਸਟਲ ਸਮੇਤ ਰੌਂਦ ਕੀਤੇ ਬਰਾਮਦ ਅਗਲੀ ਖ਼ਬਰ ਦੂਜੀ ਮਾਸਟਰ ਅਥਲੈਟਿਕਸ ਮੀਟਿੰਗ ਕੱਲ੍ਹ
Ad Position 24