29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪੁਲਿਸ ਵਲੋਂ ਨਾਜਾਇਜ਼ ਅਸਲੇ ਸਮੇਤ ਇਕ ਕਾਬੂ 1 ਦੇਸੀ ਪਿਸਟਲ ਸਮੇਤ ਰੌਂਦ ਕੀਤੇ ਬਰਾਮਦ

Ad Position 21
No active advertisement
ਅਜੀਤ ਡੈਸਕ 28-02-2026
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੁਲਿਸ ਵਲੋਂ ਅਪਰਾਧਿਕ ਅਨਸਰਾਂ ਖਿਲਾਫ਼ ਇਕ ਸਖ਼ਤ ਅਤੇ ਨਿਰਣਾਇਕ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਤਹਿਤ ਇਕ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਵਲੋਂ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿਚ ਘੁੰਮ ਰਹੇ ਦੋਸ਼ੀ ਨੂੰ ਨਾਜਾਇਜ਼ ਅਸਲੇ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਗਿ੍ਫ਼ਤਾਰ ਹੋਏ ਦੋਸ਼ੀ ਦੀ ਪਹਿਚਾਣ ਰਾਮੂ ਪੁੱਤਰ ਹਮੀਰਾ ਵਜੋਂ ਹੋਈ ਹੈ, ਜੋ ਕਿ ਜ਼ਿਲ੍ਹਾ ਹਰਦੋਈ ਥਾਣਾ ਕਲਿਆਣ ਉੱਤਰ ਪ੍ਰਦੇਸ਼ ਨਾਲ ਸਬੰਧਿਤ ਹੈ, ਜੋ ਕਿ ਹੁਣ ਫ਼ਰੀਦਕੋਟ ਦੇ ਗੁਰੂ ਰਾਮ ਦਾਸ ਕਾਲੋਨੀ ਵਿਖੇ ਰਹਿ ਰਿਹਾ ਹੈ | ਪੁਲਿਸ ਪਾਰਟੀ ਵਲੋਂ ਦੋਸ਼ੀ ਪਾਸੋਂ 01 ਪਿਸਟਲ 32 ਬੋਰ ਦੇਸੀ ਸਮੇਤ 03 ਰੌਂਦ ਜਿੰਦਾ ਵੀ ਬਰਾਮਦ ਕੀਤੇ ਗਏ ਹਨ | ਕਾਰਵਾਈ ਦੇ ਵੇਰਵਿਆਂ ਮੁਤਾਬਿਕ 26 ਫ਼ਰਵਰੀ ਨੂੰ ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸੰਬੰਧ ਵਿਚ ਨੇੜੇ ਬੁੱਲਟ ਏਜੰਸੀ ਫ਼ਿਰੋਜਪੁਰ ਰੋਡ ਫ਼ਰੀਦਕੋਟ ਮੌਜੂਦ ਸੀ ਤਾਂ ਜਿਸ ਦੌਰਾਨ ਪੁਲਿਸ ਪਾਰਟੀ ਵਲੋਂ ਰਾਮੂ ਪੁੱਤਰ ਹਮੀਰਾ ਨੂੰ ਸ਼ੱਕ ਦੀ ਬਿਨਾਹ ਪਰ ਰੋਕ ਕੇ ਤਲਾਸ਼ੀ ਕੀਤੀ ਗਈ ਤਾ ਦੌਰਾਨੇ ਤਲਾਸ਼ੀ ਉਸ ਪਾਸੋਂ 01 ਪਿਸਟਲ 32 ਬੋਰ ਦੇਸੀ ਸਮੇਤ 03 ਰੌਂਦ ਜਿੰਦਾ ਬਰਾਮਦ ਕੀਤੇ ਹਨ | ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੁਕੱਦਮਾ ਨੰਬਰ 100 ਮਿਤੀ 26.02.2026 ਅਧੀਨ ਧਾਰਾ 25/54/59 ਅਸਲਾ ਐਕਟ ਦਰਜ ਰਜਿਸਟਰ ਕੀਤਾ ਗਿਆ ਹੈ | ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਦੋਸ਼ੀ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸੀ | ਜਿਸ ਨੂੰ ਕਾਬੂ ਕਰਨ ਨਾਲ ਫ਼ਰੀਦਕੋਟ ਪੁਲਿਸ ਵਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿਚ ਸਫ਼ਲਤਾ ਹਾਸਿਲ ਹੋਈ ਹੈ | ਪੁਲਿਸ ਵਲੋਂ ਗਿ੍ਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਫ਼ਰੀਦਕੋਟ 'ਚੋਂ 17 ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਫ਼ਰੰਟ ਵਲੋਂ 6 ਮਾਰਚ ਨੂੰ ਕੀਤਾ ਜਾਵੇਗਾ ਸਿੱਖਿਆ ਦਫ਼ਤਰ ਮੁਹਾਲੀ ਦਾ ਘਿਰਾਓ
Ad Position 24