29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਕਾਬੂ

Ad Position 21
No active advertisement
ਅਜੀਤ ਡੈਸਕ 28-02-2026
ਫ਼ਰੀਦਕੋਟ, 27 ਫ਼ਰਵਰੀ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਸੱਤਪਾਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਪਿੱਪਲੀ, ਅਰਾਈਆਂਵਾਲਾ, ਮਚਾਕੀ ਖੁਰਦ, ਮਚਾਕੀ ਕਲਾਂ ਆਦਿ ਵਿਚ ਗਸ਼ਤ ਤੇ ਚੈਕਿੰਗ ਕਰ ਰਹੇ ਸਨ ਤਾਂ ਪਿੰਡ ਮਚਾਕੀ ਕਲਾ ਤੋਂ ਕੇਵਲ ਸਿੰਘ ਉਰਫ਼ ਬਾਬਾ ਪੁੱਤਰ ਗੁਰਪਿਆਰ ਸਿੰਘ ਵਾਸੀਆਨ ਪਿੰਡ ਮਚਾਕੀ ਕਲਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆਂ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 10 ਪਾਬੰਦੀਸ਼ੁਦਾ ਨਸ਼ੇ ਦੀਆਂ ਚਿੱਟੇ ਰੰਗ ਦੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ | ਇਸੇ ਤਰ੍ਹਾਂ ਹੀ ਥਾਣੇਦਾਰ ਹਰਦੇਵ, ਇੰਚਾਰਜ, ਪੁਲਿਸ ਚੌਕੀ, ਕਲੇਰ ਵਲੋਂ ਪਿੰਡ ਢੁੱਡੀ ਤੋਂ ਬੌਬੀ ਸਿੰਘ ਪੁੱਤਰ ਰੇਸ਼ਮ ਸਿੰਘ ਨੂੰ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ 'ਤੇ 39 ਪਾਬੰਦੀਸ਼ੁਦਾ ਨਸ਼ੇ ਦੀਆਂ ਫਿੱਕੇ ਗੁਲਾਬੀ ਰੰਗ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ 'ਤੇ ਪਾਕਿਸਤਾਨ ਜਾਣ ਵਾਲੀਆਂ ਸੰਗਤਾਂ 5 ਮਾਰਚ ਤੱਕ ਕਰ ਸਕਦੀਆਂ ਹਨ ਅਪਲਾਈ ਅਗਲੀ ਖ਼ਬਰ ਕੇਂਦਰੀ ਜੇਲ੍ਹ ਫ਼ਰੀਦਕੋਟ 'ਚੋਂ 17 ਮੋਬਾਈਲ ਫ਼ੋਨ ਬਰਾਮਦ
Ad Position 24