29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਦੀ ਇੰਟਰਨੈਸ਼ਨਲ ਮੂਟ ਕੋਰਟ ਮੁਕਾਬਲੇ 'ਚ ਝੰਡੀ

Ad Position 21
No active advertisement
ਅਜੀਤ ਡੈਸਕ 28-02-2026
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ 'ਚ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਤੇ ਪਿ੍ੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਜਸਕੀਰਤ ਸਿੰਘ, ਅਨਮੋਲ ਕੁਮਾਰ ਅਤੇ ਦਲਜੀਤ ਸਿੰਘ ਨੇ ਪ੍ਰੈਜੀਡੈਂਸੀ ਯੂਨੀਵਰਸਿਟੀ ਬੈਂਗਲੌਰ (ਮੂਟ ਕੋਰਟ ਸੁਸਾਇਟੀ, ਸਕੂਲ ਆਫ਼ ਲਾਅ) ਵਲੋਂ ਕਰਵਾਏ ਪਹਿਲੇ ਇੰਟਰਨੈਸ਼ਨਲ ਮੂਟ ਕੋਰਟ ਮੁਕਾਬਲੇ ਵਿਚ ਬੈਸਟ ਮੈਮੋਰੀਅਲ ਦਾ ਐਵਾਰਡ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਹ ਮੁਕਾਬਲਾ ਨੈਸ਼ਨਲ ਹਿਊਮਨ ਰਾਇਟ ਕਮਿਸ਼ਨ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ | ਇਸ 'ਚ ਅੰਤਰਰਾਸ਼ਟਰੀ ਪੱਧਰ 'ਤੇ ਸ੍ਰੀਲੰਕਾ, ਸਿੰਘਾਪੁਰ, ਚਾਇਨਾ ਤੇ ਦੁਬਈ ਵਰਗੀਆਂ ਟੀਮਾਂ ਨੇ ਭਾਗ ਲਿਆ ਸੀ | ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਵਿਦਿਆਰਥੀਆਂ ਦੇ ਕਾਲਜ ਪਹੁੰਚਣ 'ਤੇ ਕਾਲਜ ਦੇ ਪਿ੍ੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਕਾਲਜ ਦੇ ਇੰਚਾਰਜ ਅਕੈਡਮਿਕ ਡਾ. ਨਵਜੋਤ ਕੌਰ ਨੇ ਮੂਟ ਕੋਰਟ ਕਮੇਟੀ ਮੈਂਬਰ ਹਰਬੰਸ ਜੱਸੀ (ਅਸਿਸਟੈਂਟ ਪ੍ਰੋਫੈਸਰ), ਪਰਵਿੰਦਰ ਕੌਰ (ਅਸਿਸਟੈਂਟ ਪ੍ਰੋਫੈਸਰ) ਤੇ ਸਮੂਹ ਸਟਾਫ਼ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਬਰਨਾਲਾ ਰੈਲੀ ਨੂੰ ਲੈ ਕੇ ਵਰਕਰਾਂ 'ਚ ਭਾਰੀ ਉਤਸ਼ਾਹ-ਬੰਨੀ ਬਰਾੜ, ਤਰਸੇਮ ਬਰਾੜ ਅਗਲੀ ਖ਼ਬਰ ਬਰਗਾੜੀ ਦੇ ਬੈਡਮਿੰਟਨ ਖ਼ਿਡਾਰੀ ਕਰਨਵੀਰ ਢਿੱਲੋਂ ਅਤੇ ਗੁਰਪ੍ਰੀਤ ਸਿੰਘ ਸਨਮਾਨਿਤ
Ad Position 24