29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸਰਕਾਰੀ ਬਿ੍ਜਿੰਦਰਾ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ ਕਾਲਜ ਯੁਵਕ ਮੇਲੇ 'ਚ ਮੱਲ੍ਹਾਂ ਮਾਰੀਆਂ

Ad Position 21
No active advertisement
ਅਜੀਤ ਡੈਸਕ 28-02-2026
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਅੰਤਰ ਕਾਲਜ ਯੁਵਕ ਮੇਲੇ ਵਿਚ ਭਾਗ ਲਿਆ | ਡਾ. ਗਗਨਦੀਪ ਕੌਰ ਇੰਚਾਰਜ ਸਟੱਡੀ ਸਰਕਲ ਨੇ ਦੱਸਿਆ ਕਿ ਕੁਇਜ਼ ਮੁਕਾਬਲੇ ਵਿਚ ਆਦਿੱਤਿਆ ਮੋਗਲਾ ਅਤੇ ਜਸ਼ਨਪ੍ਰੀਤ ਕੌਰ ਨੇ 56 ਕਾਲਜਾਂ ਦੀਆਂ ਟੀਮਾਂ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਿਲ ਕੀਤਾ, ਜੋ ਕਿ ਕਾਲਜ ਲਈ ਮਾਣ ਵਾਲੀ ਗੱਲ ਹੈ | ਇਸੇ ਤਰ੍ਹਾਂ ਹੀ ਵਿਦਿਆਰਥਣ ਪਰਨੀਤ ਕੌਰ ਨੇ ਮਿੱਟੀ ਦੇ ਖਿਡੌਣੇ ਬਣਾਉਣ ਵਿਚ ਦੂਜਾ ਸਥਾਨ, ਗੁਰਮਨਦੀਪ ਸਿੰਘ ਨੇ ਪੈਰਾ ਰਚਨਾ ਮੁਕਾਬਲੇ ਵਿਚ ਦੂਜਾ, ਨੂਰ ਨੇ ਕਵਿਤਾ ਮੁਕਾਬਲੇ ਵਿਚ ਵਿਸ਼ੇਸ਼ ਸਥਾਨ ਹਾਸਿਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਨੈਤਿਕ ਸਿੱਖਿਆ ਇਮਤਿਹਾਨ ਵਿਚ ਮੈਰਿਟ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ, ਜਿਸ ਵਿਚ ਅਨੀਤਾ ਬਾਲਾ ਐਮ.ਏ. ਪੰਜਾਬੀ, ਅੰਮਿ੍ਤਪਾਲ ਸਿੰਘ ਬੀ.ਐਸ.ਸੀ. ਐਗਰੀਕਲਚਰ, ਜਪਲੀਨ ਕੌਰ ਬੀ.ਐਸ.ਸੀ. ਮੈਡੀਕਲ ਅਤੇ ਮਨਜਿੰਦਰ ਕੌਰ ਬੀ.ਏ. ਦੀ ਵਿਦਿਆਰਥਣ ਸ਼ਾਮਿਲ ਸਨ | ਨੈਤਿਕ ਸਿੱਖਿਆ ਇਮਤਿਹਾਨ ਵਿਚ ਸਭ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਕਰਵਾਉਣ ਬਦਲੇ ਬਿ੍ਜਿੰਦਰਾ ਕਾਲਜ ਦੀ ਝੋਲੀ ਇਕ ਵਿਸ਼ੇਸ਼ ਸਨਮਾਨ ਵੀ ਆਇਆ | ਕਾਲਜ ਪਹੁੰਚਣ 'ਤੇ ਪਿ੍ੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਕਾਲਜ ਦੇ ਬਰਸਰ ਡਾ. ਸ਼ਾਲਿਨੀ ਗਰਗ, ਯੂਥ ਕੋਆਰਡੀਨੇਟਰ ਨਰਿੰਦਰਜੀਤ ਸਿੰਘ, ਰੈਡ ਰਿਬਨ ਕਲੱਬ ਦੇ ਇੰਚਾਰਜ ਸੁਖਜੀਤ ਸਿੰਘ, ਪ੍ਰੋਫੈਸਰ ਬੂਟਾ ਸਿੰਘ, ਪ੍ਰੋ. ਪਵਨਪ੍ਰੀਤ, ਪ੍ਰੋ. ਮਨਿੰਦਰ ਕੌਰ ਵਿਰਕ, ਪ੍ਰੋ. ਰਾਜਵੀਰ ਕੌਰ ਅਤੇ ਪ੍ਰੋ. ਵਰਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਦੇ ਸਥਾਪਨਾ ਦਿਹਾੜੇ 'ਤੇ ਅਧਿਆਪਕ ਤੇ ਸੇਵਾਦਾਰ ਸਨਮਾਨਿਤ ਅਗਲੀ ਖ਼ਬਰ ਪਿ੍ੰਸੀਪਲ ਫੌਜਾ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ
Ad Position 24