ਬਰਗਾੜੀ, 27 ਫ਼ਰਵਰੀ (ਲਖਵਿੰਦਰ ਸ਼ਰਮਾ)-ਵਿਵੇਕ ਸਕੂਲ ਬਰਗਾੜੀ ਦਾ 17ਵਾਂ ਸਥਾਪਨਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਸਮੂਹ ਸਟਾਫ਼ ਅਤੇ ਬੱਚਿਆਂ ਨੇ ਸਕੂਲ ਦੀ ਤਰੱਕੀ ਲਈ ਅਰਦਾਸ ਕੀਤੀ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ | ਸਮਾਜ ਸੇਵੀ ਡਾ. ਚਰਨਜੀਤ ਸਿੰਘ ਅਤੇ ਸਕੂਲ ਚੇਅਰਮੈਨ ਹਰਜਿੰਦਰ ਸਿੰਘ, ਪਿ੍ੰਸੀਪਲ ਸੋਨੀਆ ਸੇਠੀ ਨੇ ਇਸ ਸਥਾਪਨਾ ਦਿਹਾੜੇ 'ਤੇ ਸਮੂਹ ਸਟਾਫ਼, ਸੇਵਾਦਾਰਾਂ, ਬੱਚਿਆਂ ਆਦਿ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸਕੂਲ ਨੇ ਸ੍ਰੀ ਅਕਾਲ ਪੁਰਖ ਸਾਹਿਬ ਜੀ ਦੀ ਅਪਾਰ ਕਿਰਪਾ ਅਤੇ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜੀ, ਸੰਤ ਬਾਬਾ ਬ੍ਰਹਮ ਮੁਨੀ ਜੀ ਅਤੇ ਸੰਤ ਮੋਹਨ ਦਾਸ ਜੀ ਦੇ ਆਸ਼ੀਰਵਾਦ ਨਾਲ ਆਪਣੇ ਮਾਣਮੱਤੇ ਇਤਿਹਾਸ ਨਾਲ 17 ਸਾਲ ਪੂਰੇ ਕਰ ਲਏ ਹਨ ਅਤੇ ਇਸ ਸਕੂਲ ਨੇ ਿ ਪੜਾ੍ਹਈ ਦੇ ਖੇਤਰ ਵਿਚ ਇਸ ਇਲਾਕੇ ਵਿਚ ਆਪਣਾ ਵਿਸ਼ੇਸ ਨਾਂਅ ਬਣਾਇਆ ਹੈ | ਸਕੂਲ ਦੇ ਸ਼ੂਰੂ ਤੋਂ ਲੈ ਕੇ ਹੁਣ ਤੱਕ ਦੇ ਸਮੂਹ ਸਟਾਫ਼, ਸੇਵਾਦਾਰਾਂ, ਸਹਿਯੋਗੀਆਂ ਆਦਿ ਨੇ ਆਪਣੀ ਪੂਰੀ ਇਮਾਨਦਾਰੀ ਨਾਲ ਮਿਹਨਤ ਕਰਕੇ ਇਸ ਸਕੂਲ ਨੂੰ ਇਸ ਮੁਕਾਮ 'ਤੇ ਪਹੁੰਚਾਇਆ ਹੈ | ਸਕੂਲ ਇਸ ਇਲਾਕੇ ਦੇ ਬੱਚਿਆਂ ਨੂੰ ਸਸਤੀ ਅਤੇ ਵਧੀਆ ਪੜ੍ਹਾਈ ਦੇਣ ਦੇ ਨਾਲ ਬੱਚਿਆਂ ਨੂੰ ਖੇਡਾਂ, ਨੈਤਿਕ ਸਿੱਖਿਆ, ਸਮਾਜ ਸੇਵਾ ਆਦਿ ਵਿਚ ਵੀ ਨਿਪੁੰਨ ਕਰਦਾ ਹੈ | ਸਕੂਲ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਟਾਫ਼, ਸੇਵਾਦਾਰਾਂ, ਬੀਬੀਆਂ ਆਦਿ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੀ ਉਪ ਪਿ੍ੰਸੀਪਲ ਅਮਰਜੀਤ ਕੌਰ, ਕੋਆਰਡੀਨੇਟਰ ਗਗਨਦੀਪ ਕੌਰ, ਸਮੂਹ ਸਟਾਫ਼, ਬੱਚੇ ਆਦਿ ਹਾਜ਼ਰ ਸਨ |