29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਦਸਮੇਸ਼ ਮਿਸ਼ਨ ਸਕੂਲ ਹਰੀਨੌਂ ਦੇ ਵਿਦਿਆਰਥੀਆਂ ਨੇ ਵਿੱਦਿਅਕ ਖ਼ੇਤਰ 'ਚ ਤਗਮੇ ਹਾਸਿਲ ਕੀਤੇ

Ad Position 21
No active advertisement
ਅਜੀਤ ਡੈਸਕ 28-02-2026
ਕੋਟਕਪੂਰਾ, 27 ਫ਼ਰਵਰੀ (ਮੋਹਰ ਸਿੰਘ ਗਿੱਲ)-ਅੰਤਰਰਾਸ਼ਟਰੀ ਪੱਧਰ ਦੀ ਸੰਸਥਾ ਸਿਲਵਰ ਜ਼ੋਨ ਓਲੰਪੀਅਨ ਵਲੋਂ ਕਰਵਾਈਆਂ ਗਈਆਂ ਵੱਖ-ਵੱਖ ਪ੍ਰੀਖਿਆਵਾਂ ਵਿਚੋਂ ਅੰਗਰੇਜ਼ੀ ਅਤੇ ਗਣਿਤ ਵਿਸ਼ੇ ਦਾ ਨਤੀਜਾ ਐਲਾਨਿਆ ਗਿਆ | ਇਸ ਨਤੀਜੇ ਵਿਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਦੇ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ | ਅੰਗਰੇਜ਼ੀ ਓਲੰਪੀਅਡ ਵਿਚ ਪਹਿਲੀ ਜਮਾਤ ਦੇ ਵਿਦਿਆਰਥੀ ਏਕਮਨੂਰ ਕੌਰ ਨੇ ਸਿਲਵਰ, ਸੁਖਜੋਤ ਕੌਰ ਨੇ ਗੋਲਡ ਅਤੇ ਮਨਕੀਰਤ ਕੌਰ ਨੇ ਗੋਲਡ ਮੈਡਲ ਹਾਸਿਲ ਕੀਤਾ | ਦੂਜੀ ਜਮਾਤ ਦੇ ਵਿਦਿਆਰਥੀ ਏਕਮਜੋਤ ਕੌਰ ਨੇ ਗੋਲਡ, ਮਹਿਨੂਰ ਕੌਰ ਨੇ ਗੋਲਡ ਅਤੇ ਚੌਥੀ ਜਮਾਤ ਦੀ ਵਿਦਿਆਰਥਣ ਰਵਿੰਦਰ ਕੌਰ ਨੇ ਗੋਲਡ ਮੈਡਲ ਹਾਸਿਲ ਕੀਤੇ | ਗਣਿਤ ਓਲੰਪੀਅਡ ਵਿਚ ਪਹਿਲੀ ਜਮਾਤ ਦੇ ਵਿਦਿਆਰਥੀ ਜਸਨਾਜ ਕੌਰ ਨੇ ਗੋਲਡ, ਅਰਮਾਨਵੀਰ ਸਿੰਘ ਨੇ ਗੋਲਡ, ਦੂਜੀ ਜਮਾਤ ਦੇ ਵਿਦਿਆਰਥੀ ਪ੍ਰਭਜੋਤ ਕੌਰ ਨੇ ਗੋਲਡ, ਵੀਰਜੋਤ ਕੌਰ ਅਤੇ ਹਰਸਰਨ ਕੌਰ ਨੇ ਗੋਲਡ ਅਤੇ ਚੌਥੀ ਜਮਾਤ ਦੀ ਵਿਦਿਆਰਥਣ ਰਵਿੰਦਰ ਕੌਰ ਨੇ ਗੋਲਡ ਮੈਡਲ ਹਾਸਿਲ ਕੀਤੇ | ਪੰਜਵੀਂ ਜਮਾਤ ਦੇ ਵਿਦਿਆਰਥੀ ਅਭੀਜੋਤ ਸਿੰਘ ਨੇ ਸਿਲਵਰ, ਸੁਖਮਨਦੀਪ ਕੌਰ ਨੇ ਗੋਲਡ ਅਤੇ ਨਿਮਰਤ ਕੌਰ ਨੇ ਗੋਲਡ ਮੈਡਲ ਹਾਸਿਲ ਕੀਤੇ | ਗਣਿਤ ਵਿਸ਼ੇ ਵਿਚ ਅੱਠਵੀਂ ਕਲਾਸ ਦੇ ਸਹਿਜਪ੍ਰੀਤ ਸਿੰਘ ਨੇ ਗੋਲਡ ਅਤੇ ਟੇਕ ਸਿੰਘ ਨੇ ਗੋਲਡ ਮੈਡਲ ਹਾਸਿਲ ਕੀਤੇ | ਅੰਗਰੇਜ਼ੀ ਵਿਸ਼ੇ ਵਿਚ ਨੌਵੀਂ ਕਲਾਸ ਦੀ ਗੁਰਮਨਵੀਰ ਕੌਰ, ਗੁਰਜੋਤ ਕੌਰ, ਕੋਮਲਪ੍ਰੀਤ ਕੌਰ, ਸੁਖਮਨਪ੍ਰੀਤ ਕੌਰ ਅਤੇ ਖੁਸ਼ਦੀਪ ਕੌਰ ਨੇ ਗੋਲਡ ਮੈਡਲ ਹਾਸਿਲ ਕੀਤੇ | ਗਣਿਤ ਵਿਸ਼ੇ ਵਿਚ ਦਸਵੀਂ ਕਲਾਸ ਦੀ ਐਸ਼ਪ੍ਰੀਤ ਕੌਰ ਨੇ ਗੋਲਡ ਅਤੇ ਰਾਜਪ੍ਰੀਤ ਕੌਰ ਨੇ ਸਿਲਵਰ ਮੈਡਲ ਹਾਸਿਲ ਕੀਤੇ | ਅੰਗਰੇਜ਼ੀ ਵਿਸ਼ੇ ਵਿਚ ਦਸਵੀਂ ਜਮਾਤ ਦੇ ਤਨਵੀਰ ਸਿੰਘ ਅਤੇ ਅਰਮਾਨਦੀਪ ਸਿੰਘ ਨੇ ਗੋਲਡ ਮੈਡਲ ਹਾਸਿਲ ਕੀਤੇ ਅਤੇ ਅੰਗਰੇਜੀ ਵਿਸ਼ੇ ਵਿਚ ਗਿਆਰ੍ਹਵੀਂ ਕਲਾਸ ਦੀ ਜਸਪ੍ਰੀਤ ਕੌਰ ਅਤੇ ਗੁਰਸਰਨਦੀਪ ਸਿੰਘ ਨੇ ਵੀ ਗੋਲਡ ਮੈਡਲ ਹਾਸਿਲ ਕੀਤੇ | ਇਨ੍ਹਾਂ ਪ੍ਰੀਖਿਆਵਾਂ ਵਿਚ ਗੁਰਸ਼ਿੰਦਰ ਸਿੰਘ ਲੈਕਚਰਾਰ ਬਾਇਓਲੋਜੀ ਦਾ ਵਿਸ਼ੇਸ਼ ਯੋਗਦਾਨ ਰਿਹਾ | ਇਨ੍ਹਾਂ ਪ੍ਰਾਪਤੀਆਂ 'ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ ਪਿ੍ੰਸੀਪਲ/ਸੁਰਿੰਦਰ ਕੌਰ ਅਤੇ ਪਿ੍ੰਸੀਪਲ ਸੋਮਾ ਦੇਵੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਵਿਚ ਭਾਗ ਲੈਣ ਨਾਲ ਵਿਦਿਆਰਥੀ ਭਵਿੱਖ ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਲਈ ਸੰਪੂਰਨ ਤੌਰ 'ਤੇ ਤਿਆਰ ਹੁੰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਕੁਝ ਘੰਟਿਆਂ ਅੰਦਰ ਚੋਰੀ ਕੀਤੀ ਗੱਡੀ ਅਤੇ ਗਹਿਣਿਆਂ ਸਮੇਤ ਦੋ ਵਿਅਕਤੀ ਕੀਤੇ ਕਾਬੂ ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਜਨਤਕ ਸਮੱਸਿਆਵਾਂ ਸੁਣੀਆਂ
Ad Position 24