29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪੁਲਿਸ ਨੇ ਕੁਝ ਘੰਟਿਆਂ ਅੰਦਰ ਚੋਰੀ ਕੀਤੀ ਗੱਡੀ ਅਤੇ ਗਹਿਣਿਆਂ ਸਮੇਤ ਦੋ ਵਿਅਕਤੀ ਕੀਤੇ ਕਾਬੂ

Ad Position 21
No active advertisement
ਅਜੀਤ ਡੈਸਕ 28-02-2026
ਕੋਟਕਪੂਰਾ, 27 ਫ਼ਰਵਰੀ (ਮੋਹਰ ਸਿੰਘ ਗਿੱਲ)-ਫ਼ਰੀਦਕੋਟ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਚੋਰੀ ਦੀ ਵਾਰਦਾਤ ਵਿਚ ਸ਼ਾਮਿਲ ਦੋ ਸਕੇ ਭਰਾਵਾਂ ਨੂੰ ਮਹਿਜ ਕੁਝ ਘੰਟਿਆਂ ਅੰਦਰ ਗਿ੍ਫ਼ਤਾਰ ਕੀਤਾ ਹੈ | ਇਹ ਜਾਣਕਾਰੀ ਪੱਤਰਕਾਰਾਂ ਨਾਲ ਵਿਸ਼ੇਸ਼ ਤੌਰ 'ਤੇ ਗੱਬਲਾਤ ਕਰਦਿਆਂ ਸੰਜੀਵ ਕੁਮਾਰ ਡੀ.ਐਸ.ਪੀ. (ਸਬ-ਡਵੀਜਨ) ਕੋਟਕਪੂਰਾ ਨੇ ਦਿੱਤੀ | ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ ਦੀ ਪਛਾਣ ਸੁਭਾਸ਼ ਸਿੰਘ ਅਤੇ ਮਨਪ੍ਰੀਤ ਸਿੰਘ ਉਰਫ਼ ਮੰਗਾ ਵਜੋਂ ਹੋਈ ਹੈ, ਜੋ ਕਿ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੱਲਣ ਦੇ ਵਾਸੀ ਹਨ | ਪੁਲਿਸ ਪਾਰਟੀ ਵਲੋਂ ਦੋਸ਼ੀਆਂ ਪਾਸੋਂ ਚੋਰੀ ਕੀਤੀ ਮਹਿੰਦਰਾ ਬਲੈਰੋ ਗੱਡੀ ਅਤੇ ਲਗਪਗ 10 ਲੱਖ ਰੁਪਏ ਕੀਮਤ ਦੇ ਸੋਨੇ ਦੇ ਗਹਿਣੇ ਵੀ ਬਰਾਮਦ ਕੀਤੇ ਗਏ ਹਨ | 26 ਫ਼ਰਵਰੀ ਨੂੰ ਕੋਟਕਪੂਰਾ ਵਿਖੇ ਸਥਿਤ ਸੇਤੀਆ ਪੈਲੇਸ ਵਿਚ ਵਿਆਹ ਸਮਾਗਮ ਦੌਰਾਨ ਇਕ ਪਰਿਵਾਰ ਵਲੋਂ ਆਪਣੀ ਗੱਡੀ ਪਾਰਕਿੰਗ ਵਿਚ ਖੜ੍ਹੀ ਕੀਤੀ ਗਈ ਸੀ | ਗੱਡੀ ਦੇ ਡੈਸ਼ਬੋਰਡ ਵਿਚ ਰੱਖਿਆ ਇਕ ਸੋਨੇ ਦਾ ਹਾਰ ਅਤੇ ਕੰਨਾਂ ਦੇ ਕਾਟਿਆਂ ਦਾ ਜੋੜਾ, ਜਿਸ ਦੀ ਕੁੱਲ ਕੀਮਤ ਕਰੀਬ 10 ਲੱਖ ਰੁਪਏ ਸੀ, ਗੱਡੀ ਸਮੇਤ ਚੋਰੀ ਹੋ ਗਿਆ | ਘਟਨਾ ਦੀ ਸੂਚਨਾ ਮਿਲਦੇ ਹੀ ਫ਼ਰੀਦਕੋਟ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ | ਜਿਸ ਦੌਰਾਨ ਪੁਲਿਸ ਟੀਮਾਂ ਨੇ ਦੋਹਾਂ ਦੋਸ਼ੀਆਂ ਨੂੰ ਕੋਟਕਪੂਰਾ ਮੁਕਤਸਰ ਰੋਡ ਤੋਂ ਚੋਰੀ ਕੀਤੀ ਬਲੈਰੋ ਕਾਰ ਸਮੇਤ ਕਾਬੂ ਕਰ ਲਿਆ ਅਤੇ ਗੱਡੀ ਦੀ ਤਲਾਸ਼ੀ ਦੌਰਾਨ ਚੋਰੀ ਕੀਤੇ ਗਹਿਣੇ ਵੀ ਬਰਾਮਦ ਕਰ ਲਏ ਗਏ ਹਨ | ਡੀ.ਐਸ.ਪੀ ਨੇ ਦੱਸਿਆ ਕਿ ਮੁੱਢਲੀ ਪੁੱਛ-ਗਿੱਛ 'ਚ ਸਾਹਮਣੇ ਆਇਆ ਹੈ ਕਿ ਦੋਸ਼ੀ ਚੋਰੀ ਕੀਤੀਆਂ ਕਾਰਾਂ ਦੇ ਟਾਇਰ ਉਤਾਰ ਕੇ ਉਨ੍ਹਾਂ ਨੂੰ ਅੱਗੇ ਵੇਚ ਦਿੰਦੇ ਸਨ | ਉਨ੍ਹਾਂ ਦੇ ਖ਼ਿਲਾਫ਼ ਮੋਗਾ, ਫ਼ਰੀਦਕੋਟ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਚ ਚੋਰੀ, ਨਸ਼ਾ ਤਸਕਰੀ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਕੁੱਲ 08 ਮੁਕੱਦਮੇ ਦਰਜ ਹਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਅਮੋਲਕ ਸਿੰਘ ਨੇ ਭਗਤੂਆਣਾ ਦੇ ਦੁੱਲਟ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਦਸਮੇਸ਼ ਮਿਸ਼ਨ ਸਕੂਲ ਹਰੀਨੌਂ ਦੇ ਵਿਦਿਆਰਥੀਆਂ ਨੇ ਵਿੱਦਿਅਕ ਖ਼ੇਤਰ 'ਚ ਤਗਮੇ ਹਾਸਿਲ ਕੀਤੇ
Ad Position 24