29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਬਿਊਟੀ ਪਾਰਲਰ 'ਚ ਅੱਗ ਲੱਗਣ ਕਾਰਨ ਕਾਫ਼ੀ ਨੁਕਸਾਨ

Ad Position 21
No active advertisement
ਅਜੀਤ ਡੈਸਕ 03-03-2026
ਕੋਟਕਪੂਰਾ, 2 ਮਾਰਚ (ਮੋਹਰ ਸਿੰਘ ਗਿੱਲ)-ਇੱਥੋਂ ਦੇ ਮੁਹੱਲਾ ਪ੍ਰੇ੍ਰਮ ਨਗਰ 'ਚ ਸਥਿਤ ਇਕ ਬਿਊਟੀ ਪਾਰਲਰ ਦੀ ਦੁਕਾਨ ਨੂੰ ਅਚਾਨਕ ਅੱਗ ਲੱਗਣ ਕਾਰਨ ਉਸ ਅੰਦਰ ਪਿਆ ਸਾਰਾ ਸਮਾਨ ਅੱਗ ਦੀਆਂ ਲਪਟਾਂ ਦੀ ਭੇਟ ਚੜ੍ਹ ਗਿਆ | ਜਾਣਕਾਰੀ ਅਨੁਸਾਰ ਸਵੇਰ ਸਮੇਂ ਘਟਨਾ ਤੋਂ ਕੁੱਝ ਸਮਾਂ ਪਹਿਲਾਂ ਹੀ ਪਾਰਲਰ ਦੀ ਸੰਚਾਲਿਕਾ ਸਫ਼ਾਈ ਕਰਨ ਤੋਂ ਬਾਅਦ ਜੋਤ ਜਗਾ ਕੇ ਆਪਣੇ ਘਰ ਚਲੀ ਗਈ ਸੀ | ਸੰਭਾਵਨਾ ਹੈ ਕਿ ਅੱਗ ਜੋਤ ਕਾਰਨ ਲੱਗੀ ਹੋ ਸਕਦੀ ਹੈ | ਸੂਚਨਾ ਮਿਲਣ ਤੋਂ ਬਾਅਦ ਫ਼ਾਇਰ ਬਿ੍ਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ ਤੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ ਪਰ ਉਦੋਂ ਤੱਕ ਪਾਰਲਰ ਦਾ ਸਾਰਾ ਸਮਾਨ ਸੜ ਚੁੱਕਿਆ ਸੀ | ਪਤਾ ਲੱਗਾ ਹੈ ਕਿ ਲੜਕੀ ਗੁਰਪ੍ਰੀਤ ਕੌਰ ਵਲੋਂ ਪ੍ਰੇਮ ਨਗਰ 'ਚ ਇਕ ਦੁਕਾਨ ਕਿਰਾਏ 'ਤੇ ਲੈ ਕੇ ਬਿਊਟੀ ਪਾਰਲਰ ਚਲਾਇਆ ਜਾ ਰਿਹਾ ਸੀ | ਮੁਹੱਲਾ ਨਿਵਾਸੀ ਸੁਰਿੰਦਰ ਕੁਮਾਰ ਨੇ ਕਿਹਾ ਕਿ ਇਹ ਪਰਿਵਾਰ ਬਹੁਤ ਜ਼ਰੂਰਤਮੰਦ ਹੈ ਤੇ ਇਸ ਘਟਨਾ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਪੱਕਾ ਚਿਸ਼ਤੀ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ • ਖੂਈ ਖੇੜਾ ਦੀ ਟੀਮ ਰਹੀ ਜੇਤੂ ਅਗਲੀ ਖ਼ਬਰ ਫ਼ਾਜ਼ਿਲਕਾ ਵਿਖੇ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ
Ad Position 24