ਫ਼ਰੀਦਕੋਟ, 2 ਮਾਰਚ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆਂ ਵਲੋਂ ਜ਼ਿਲ੍ਹਾ ਪੱਧਰੀ ਕਿਸਾਨ ਮਹਾਂ ਪੰਚਾਇਤ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਪਿੰਡ ਢੁੱਡੀ (ਫ਼ਰੀਦਕੋਟ) ਵਿਖੇ ਕੀਤੀ ਗਈ | ਜਿਸ 'ਚ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਤੇ ਮੀਤ ਪ੍ਰਧਾਨ ਪੰਜਾਬ ਗੁਰਮੀਤ ਸਿੰਘ ਗੋਲੇਵਾਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਕਿਸਾਨ ਮਹਾਂ ਪੰਚਾਇਤ ਨੂੰ ਸੰਬੋਧਨ ਕਰਦਿਆਂ ਹਰਮੀਤ ਸਿੰਘ ਕਾਦੀਆਂ ਤੇ ਗੁਰਮੀਤ ਸਿੰਘ ਗੋਲੇਵਾਲਾ ਨੇ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਕਿਸਾਨ ਵਿਰੋਧੀ ਹੈ | ਕੇਂਦਰ ਸਰਕਾਰ ਬਿਜਲੀ ਸੋਧ ਬਿੱਲ 2025 ਅਤੇ ਸੀਡ ਬਿੱਲ 2025 ਰਾਹੀਂ ਨਿੱਜੀਕਰਨ ਨੂੰ ਵਧਾਵਾ ਦੇ ਰਹੀ ਹੈ, ਜੋ ਲੋਕ ਵਿਰੋਧੀ ਨੀਤੀ ਹੈ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸੁਸਾਇਟੀਆਂ ਦਾ ਸਾਰਾ ਕਰਜ਼ਾ ਮਾਫ਼ ਕਰੇ, ਜੇ ਕਾਰਪੋਰੇਟਾਂ ਦਾ ਕਰਜ਼ਾ ਮੁਆਫ਼ ਕੀਤਾ ਜਾ ਸਕਦਾ ਹੈ ਤਾਂ ਕਿਸਾਨਾਂ ਤੇ ਮਜ਼ਦੂਰਾਂ ਦਾ ਕਿਉਂ ਨਹੀਂ? ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਲੋਕਾਂ ਨੂੰ ਜਾਣੂੰ ਕਰਵਾ ਕੇ ਵੱਡੇ ਸੰਘਰਸ਼ ਦੀ ਤਿਆਰੀ ਕਰਕੇ ਲੜਾਈ ਲੜੀ ਜਾਵੇਗੀ | ਇਸ ਮੌਕੇ ਵੀਰਪਾਲ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਜਲਾਲਾਬਾਦ ਮੀਤ ਪ੍ਰਧਾਨ ਪੰਜਾਬ, ਰੂਪ ਸਿੰਘ ਰੱਤੀ ਰੋੜੀ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਰੇਸ਼ਮ ਸਿੰਘ ਪੱਖੀ ਖੁਰਦ ਸਕੱਤਰ ਜਨਰਲ, ਜਸਵੰਤ ਸਿੰਘ ਨੰਬਰਦਾਰ ਕੰਮੇਆਣਾ ਸੀਨੀਅਰ ਮੀਤ ਪ੍ਰਧਾਨ, ਨਛੱਤਰ ਸਿੰਘ ਕਿਲਾ ਨੌਂ ਵਿੱਤ ਸਕੱਤਰ, ਅਵਤਾਰ ਸਿੰਘ ਸੰਘਾਂ ਮੀਤ ਪ੍ਰਧਾਨ, ਜਸਵੀਰ ਸਿੰਘ ਗੋਲੇਵਾਲਾ ਜਨਰਲ ਸਕੱਤਰ, ਜਰਨੈਲ ਸਿੰਘ ਕੋਟਸੁਖੀਆ ਕਮੇਟੀ ਮੈਂਬਰ, ਬਲਕਰਨ ਸਿੰਘ ਰੱਤੀਰੋੜੀ ਬਲਾਕ ਪ੍ਰਧਾਨ ਕੋਟਕਪੂਰਾ, ਹਰਜਿੰਦਰ ਸਿੰਘ ਵੀਰੇਵਾਲਾ ਖੁਰਦ ਸੀਨੀਅਰ ਮੀਤ ਪ੍ਰਧਾਨ ਫ਼ਰੀਦਕੋਟ, ਮੇਜਰ ਸਿੰਘ ਹੱਸਣਭੱਟੀ ਮੀਤ ਪ੍ਰਧਾਨ ਬਲਾਕ ਫ਼ਰੀਦਕੋਟ, ਜਗਪਾਲ ਸਿੰਘ ਥਾਣਾ ਰੋਮਾਣਾ, ਇੰਦਰਜੀਤ ਸਿੰਘ ਨੱਥਲਵਾਲਾ, ਯਾਦਵਿੰਦਰ ਸਿੰਘ ਢੁੱਡੀ ਅਤੇ ਗੁਰਮੀਤ ਸਿੰਘ ਕਾਬਲਵਾਲਾ ਆਦਿ ਹਾਜ਼ਰ ਸਨ | ਅੰਤ 'ਚ ਅਵਤਾਰ ਸਿੰਘ ਸੰਘਾਂ ਢੁੱਡੀ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ |