ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਜੱਸੇਆਣਾ ਬਲਾਕ ਸ੍ਰੀ ਮੁਕਤਸਰ ਸਾਹਿਬ-1 ਵਿਖੇ ਸੈਸ਼ਨ 2025-26 ਪੰਜਵੀਂ ਜਮਾਤ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਕਰਵਾਏ ਸਮਾਗਮ 'ਚ ਬੱਚਿਆਂ ਨੇ ਗਿੱਧੇ ਤੇ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ | ਇਸ ਮੌਕੇ ਸਾਰੇ ਸਟਾਫ਼ ਵਲੋਂ ਬੱਚਿਆਂ ਨੂੰ ਰਿਫ਼ਰੈਸ਼ਮੈਂਟ ਦਿੱਤੀ ਗਈ | ਇਸ ਮੌਕੇ ਅਧਿਆਪਕ ਗੁਰਬਿੰਦਰ ਸਿੰਘ ਨੰਢਾ ਵਲੋਂ ਸਾਰੇ ਬੱਚਿਆਂ ਨੂੰ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਸੀ.ਐੱਚ.ਟੀ. ਸਾਹਿਬ ਸਿੰਘ, ਪੰਜਵੀਂ ਜਮਾਤ ਦੇ ਇੰਚਾਰਜ ਨਵਨੀਤ ਕੌਰ, ਸਲਵਿੰਦਰ ਕੌਰ, ਸ਼ਮਸ਼ੇਰ ਸਿੰਘ ਕੁੱਕ, ਮਨਿੰਦਰ ਕੌਰ, ਸੁਖਜੀਤ ਕੌਰ, ਰਮਨਦੀਪ ਕੌਰ, ਜਸਪ੍ਰੀਤ ਕੌਰ ਆਦਿ ਸ਼ਾਮਿਲ ਸਨ |