28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਦੋ ਰੋਜ਼ਾ ਅੱਖਾਂ ਦਾ ਮੁਫ਼ਤ ਲੈਂਜ਼ ਕੈਂਪ 5, 6 ਨੂੰ -ਸੰਤ ਰਿਸ਼ੀ ਰਾਮ

Ad Position 21
No active advertisement
ਅਜੀਤ ਡੈਸਕ 03-03-2026
ਜੈਤੋ, 2 ਮਾਰਚ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)-ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਜਲਾਲ ਵਾਲਿਆਂ ਨੇ ਦੱਸਿਆ ਕਿ ਪਰਮ ਪੂਜਨੀਕ ਬ੍ਰਹਮਲੀਨ 108 ਸੰਤ ਬਾਬਾ ਕਰਨੈਲ ਦਾਸ ਜੀ ਜਲਾਲ ਵਾਲਿਆਂ ਦੇ ਆਸ਼ੀਰਵਾਦ ਨਾਲ ਤੇ ਸਵਾਮੀ ਬ੍ਰਹਮ ਮੁਨੀ ਸ਼ਾਸਤਰੀ ਜਲਾਲ ਵਾਲਿਆਂ ਦੀ ਰਹਿਨੁਮਾਈ ਯੂ.ਕੇ ਸਿਟੀਜਨ ਜਸਵਿੰਦਰ ਸਿੰਘ ਢਿੱਲੋਂ, ਗੁਰਦੇਵ ਸਿੰਘ ਪੁਰੇਵਾਲਾ, ਪਰਮਿੰਦਰ ਕੌਰ ਮਾਂਗਟ ਐਲ. ਐਲ. ਬੀ., ਹਰਨੇਕ ਸਿੰਘ ਧਾਲੀਵਾਲ, ਪਰਮਿੰਦਰ ਸਿੰਘ ਮਾਂਗਟ, ਬਲਵਿੰਦਰ ਸਿੰਘ ਚੌਹਾਨ, ਗੁਰਮੀਤ ਸਿੰਘ ਭੱਲਾ, ਭੁਪਿੰਦਰਪਾਲ ਸਿੰਘ ਭਮਰਾ, ਜੋਗਾ ਸਿੰਘ ਢਿੱਲੋਂ, ਹਰਮਿੰਦਰ ਸਿੰਘ ਦੂਹਰਾ, ਰਮਨ ਕੁਮਾਰ ਸ਼ਰਮਾ, ਜਸਪਾਲ ਸਿੰਘ ਭੱਲਾ, ਕਲਬੀਰ ਮੋਂਡੇਅਰ, ਪ੍ਰਵੀਨ ਕੁਮਾਰ ਮੈਣੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵਿਸ਼ੇਸ਼ ਸਹਿਯੋਗ ਨਾਲ 32ਵਾਂ ਦੋ ਰੋਜ਼ਾ ਅੱਖਾਂ ਦਾ ਮੁਫ਼ਤ ਲੈਂਜ਼ ਕੈਂਪ ਮਿਤੀ 5 ਤੇ 6 ਮਾਰਚ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ (ਚੈਨਾ ਰੋਡ) ਜੈਤੋ ਵਿਖੇ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੈਂਪ 'ਚ ਜਾਂਚ ਤੇ ਲੈਂਜ਼ ਪਵਾਉਣ ਵਾਲਾ ਹਰ ਵਿਅਕਤੀ ਆਪਣੇ ਨਾਲ 'ਆਧਾਰ ਕਾਰਡ, ਵੋਟਰ ਕਾਰਡ, ਰਾਸ਼ਨ ਕਾਰਡ ਜਾਂ ਡਰਾਇਵਿੰਗ ਲਾਇਸੰਸ' ਆਦਿ ਦੀ 1 ਫੋਟੋ ਸਟੇਟ ਕਾਪੀ ਵੀ ਜ਼ਰੂਰ ਲੈ ਕੇ ਆਉਣ |
ਇਸ ਮੌਕੇ ਰਿਟਾ: ਮੈਨੇਜਰ ਮੇਜਰ ਸਿੰਘ ਗੋਂਦਾਰਾ ਡੇਲਿਆਂਵਾਲੀ, ਜਸਵਿੰਦਰ ਸਿੰਘ ਪਟਵਾਰੀ ਰੋੜੀਕਪੂਰਾ, ਸੁਰਜੀਤ ਸਿੰਘ ਅਰੋੜਾ ਰੋੜੀਕਪੂਰਾ, ਸਤਵਿੰਦਰ ਸਿੰਘ ਅੰਗਰੋਈਆ, ਤੇਜਿੰਦਰ ਸਿੰਘ ਬਰਾੜ, ਜਗਦੀਸ਼ ਸਿੰਘ, ਬਲੀ ਸਿੰਘ, ਮਨੀ ਸਿੰਘ ਅਤੇ ਬਿੰਦਰ ਪਾਲ ਜੈਤੋ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਬਾਜਾਖਾਨਾ ਨੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਪਸ਼ੂਆਂ ਦੇ ਡਾਕਟਰ ਨੇ ਬੱਚਿਆਂ ਨੂੰ ਜਾਗਰੂਕ ਕੀਤਾ
Ad Position 24