03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਗੁਰੂ ਨਾਨਕ ਮਿਸ਼ਨ ਸਮਾਜ ਸੇਵੀ ਸੰਸਥਾ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 04-03-2026
ਮਲੋਟ, 3 ਮਾਰਚ (ਪਾਟਿਲ)-ਗੁਰੂ ਨਾਨਕ ਮਿਸ਼ਨ ਸਮਾਜ ਸੇਵੀ ਸੰਸਥਾ ਮਲੋਟ ਵਲੋਂ ਲੋੜਵੰਦ ਲੋਕਾਂ ਦੀਆਂ ਸਿਹਤ ਸੇਵਾਵਾਂ ਦੀਆਂ ਮੁਸ਼ਕਿਲਾਂ ਨੂੰ ਮੁੱਖ ਰੱਖਦਿਆਂ ਵੱਖ-ਵੱਖ ਰੋਗਾਂ ਸੰਬੰਧੀ ਮੈਡੀਕਲ ਜਾਂਚ ਕੈਂਪ ਲਗਾਉਣ ਦਾ ਫ਼ੈਸਲਾ ਲਿਆ ਗਿਆ ਹੈ | ਇਸ ਸੰਬੰਧੀ ਗੁਰੂ ਨਾਨਕ ਮਿਸ਼ਨ ਸਮਾਜ ਸੇਵੀ ਸੰਸਥਾ ਮਲੋਟ ਦੇ ਮੁੱਖ ਅਹੁਦੇਦਾਰਾਂ ਦੀ ਮੀਟਿੰਗ ਝਾਂਬ ਗੈਸਟ ਹਾਊਸ ਮਲੋਟ ਵਿਖੇ ਸਮਾਜ ਸੇਵੀ ਸੰਸਥਾਵਾਂ ਦੇ ਧਾਰਮਿਕ ਜਥੇਬੰਦੀਆਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਅਤੇ ਪ੍ਰਧਾਨ ਹਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਲੋੜਵੰਦ ਲੋਕਾਂ ਦੀ ਮੰਗ 'ਤੇ ਵਿਸ਼ਾਲ ਮੁਫ਼ਤ ਮੈਡੀਕਲ ਜਾਂਚ ਕੈਂਪ 22 ਮਾਰਚ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ 2 ਵਜੇ ਤੱਕ ਝਾਂਬ ਗੈਸਟ ਮਲੋਟ ਵਿਖੇ ਲਗਾਇਆ ਜਾਵੇਗਾ | ਕੈਂਪ ਵਿਚ ਬੱਚਿਆਂ ਦੇ ਰੋਗਾਂ ਦੇ ਮਾਹਿਰ, ਦਿਲ ਦੀਆਂ ਬਿਮਾਰੀਆਂ, ਨਸਾਂ ਦੀ ਕਮਜ਼ੋਰੀ, ਮਿਰਗੀ ਦੌਰਾ, ਨੱਕ ਕੰਨ ਗਲਾ ਦੇ ਮਾਹਿਰ, ਚਮੜੀ ਰੋਗਾਂ ਦੇ ਮਾਹਿਰ, ਮੈਡੀਸਨ ਦੇ ਮਾਹਿਰ ਸਮੇਤ ਵੱਖ-ਵੱਖ ਚਮੜੀ ਦੇ ਰੋਗਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕਰਨਗੇ | ਕੈਂਪ 'ਚ ਸ਼ੂਗਰ, ਬੀ.ਪੀ. ਤੇ ਈ.ਸੀ.ਜੀ ਦਾ ਟੈੱਸਟ ਮੁਫ਼ਤ ਕੀਤਾ ਜਾਵੇਗਾ | ਇਸ ਮੌਕੇ ਪ੍ਰਧਾਨ ਹਰਿਮੰਦਰ ਸਿੰਘ ਹਰੀ, ਖ਼ਜ਼ਾਨਚੀ ਅਵਤਾਰ ਸਿੰਘ ਬਰਾੜ, ਰਮੇਸ਼ ਕੁਮਾਰ ਜੈਨ, ਪਰਮਜੀਤ ਸਿੰਘ, ਜਗਜੀਤ ਸਿੰਘ ਔਲਖ, ਰਾਮਪਾਲ ਸਿੰਘ, ਦਲੀਪ ਸਿੰਘ ਮੱਕੜ, ਮਾਸਟਰ ਸੁਖਮੰਦਰ ਸਿੰਘ, ਮਨਜੀਤ ਸਿੰਘ ਢਿੱਲੋਂ, ਮਨਜੀਤ ਸਿੰਘ ਭਾਟੀਆ, ਡਾ. ਸੁਖਦੇਵ ਸਿੰਘ ਗਿੱਲ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਵਿਸ਼ਵ ਸੁਣਨ ਸ਼ਕਤੀ ਦਿਵਸ ਮੌਕੇ ਸਮਾਗਮ ਅਗਲੀ ਖ਼ਬਰ ਡੀ. ਏ .ਵੀ. ਕਾਲਜ ਦੇ ਵਲੰਟੀਅਰਾਂ ਦੀ ਰਾਜ ਪੱਧਰੀ ਹਾਈਕਿੰਗ ਕੈਂਪ ਲਈ ਚੋਣ
Ad Position 24
No active advertisement