ਕੋਟਕਪੂਰਾ, 3 ਮਾਰਚ (ਮੋਹਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਹਲਕਾ ਕੋਟਕਪੂਰਾ ਦੇ ਕੋਆਰਡੀਨੇਟਰ ਜਸਵਿੰਦਰ ਸਿੰਘ ਬੱਬੂ ਨੇ ਮਾਨਯੋਗ ਅਦਾਲਤ ਦੇ ਫ਼ੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੇ ਮਾਮਲੇ 'ਚ ਸੱਚ ਦੀ ਜਿੱਤ ਹੋਈ ਹੈ | ਉਨ੍ਹਾਂ ਕਿਹਾ ਕਿ ਸਾਜ਼ਿਸ਼ਾਂ ਦੇ ਬੱਦਲ, ਸੱਚ ਦੇ ਸੂਰਜ ਨੂੰ ਲੰਬਾ ਸਮਾਂ ਢੱਕ ਨਹੀਂ ਸਕਦੇ ਤੇ ਅੰਤ ਸੱਚ ਦੀ ਹੀ ਜਿੱਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਸੱਚ ਤੇ ਨਿਆਂ ਦੀ ਲੜਾਈ ਲੜਦੀ ਰਹੇਗੀ ਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਭਾਜਪਾ ਸਰਕਾਰ ਵਲੋਂ ਝੂਠ ਤਹਿਤ ਫਸਾਇਆ ਗਿਆ ਸੀ, ਅਦਾਲਤ ਨੇ ਸਾਰੀ ਸੱਚਾਈ ਉਜਾਗਰ ਕਰ ਦਿੱਤੀ ਹੈ |