05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਡੀ. ਏ. ਵੀ. ਕਾਲਜ ਵਿਖੇ ਹੋਲੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 04-03-2026
ਮਲੋਟ, 3 ਮਾਰਚ (ਅਜਮੇਰ ਸਿੰਘ ਬਰਾੜ)-ਡੀ.ਏ.ਵੀ. ਕਾਲਜ ਮਲੋਟ ਦੇ ਕਾਰਜਕਾਰੀ ਪਿ੍ੰਸੀਪਲ ਸੁਦੇਸ਼ ਕੁਮਾਰ ਗਰੋਵਰ ਤੇ ਈ.ਐੱਮ.ਏ. ਐਂਡ ਯੂਥ ਵੈੱਲਫ਼ੇਅਰ ਵਿਭਾਗ ਦੇ ਮੁਖੀ ਡਾ. ਮੁਕਤਾ ਮੁਟਨੇਜਾ ਦੇ ਦਿਸ਼ਾ-ਨਿਰਦੇਸ਼ ਹੇਠ 'ਗ੍ਰੀਨ ਹੋਲੀ' ਵਿਸ਼ੇ ਹੇਠ ਹੋਲੀ ਦਾ ਤਿਉਹਾਰ ਮਨਾਇਆ ਗਿਆ | ਹੋਲੀ ਦਾ ਤਿਉਹਾਰ ਬਸੰਤ ਰੁੱਤ ਦਾ ਸੁਨੇਹਾ ਦੇਣ ਵਾਲਾ ਤਿਉਹਾਰ ਮੰਨਿਆ ਜਾਂਦਾ ਹੈ | ਕਾਲਜ ਦੇ ਪਿ੍ੰਸੀਪਲ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਇਸ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ | ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਰਾਹੀਂ ਗੀਤ ਸੰਗੀਤ ਤੇ ਨੱਚ ਟੱਪ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ | ਇਸ ਮੌਕੇ ਮੈਡਮ ਰਿੰਪੂ ਤੇ ਰਾਮ ਮਨੋਜ ਸ਼ਰਮਾ ਸਮੇਤ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਕੱਚੇ ਪੈਂਚਰ ਲਗਾ ਕੇ ਸਾਰਿਆ ਜਾਂਦੈ ਬੁੱਤਾ ਗੈਰ-ਮਿਆਰੀ ਮਟੀਰੀਅਲ ਨਾਲ ਬਣੀ ਸੜਕ ਬਿਸਕੁੱਟ ਵਾਂਗ ਭੁਰਨ ਲੱਗੀ ਅਗਲੀ ਖ਼ਬਰ ਹਾਦਸੇ ਦੇ ਮਿ੍ਤਕ ਦੇ ਪਰਿਵਾਰ ਨਾਲ ਬੀਬੀ ਹਰਸਿਮਰਤ ਕੌਰ ਬਾਦਲ ਨੇ ਦੁੱਖ ਸਾਂਝਾ ਕੀਤਾ
Ad Position 24
No active advertisement