05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਗੁੱਡ ਮੌਰਨਿੰਗ ਕਲੱਬ ਨੇ ਤੰਦਰੁਸਤ ਸਮਾਜ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵਿਸ਼ੇ 'ਤੇ ਸੈਮੀਨਾਰ

Ad Position 21
No active advertisement
ਅਜੀਤ ਡੈਸਕ 04-03-2026
ਫ਼ਰੀਦਕੋਟ, 3 ਮਾਰਚ (ਜਸਵੰਤ ਸਿੰਘ ਪੁਰਬਾ)-ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ 'ਚ ਲਗਾਤਾਰ ਯਤਨਸ਼ੀਲ ਰਹਿਣ ਵਾਲੀ ਸਮਾਜਸੇਵੀ ਸੰਸਥਾ ਗੁੱਡ ਮੌਰਨਿੰਗ ਵੈਲਫ਼ੇਅਰ ਕਲੱਬ ਵਲੋਂ ਆਪਣੇ ਨਿਰਧਾਰਤ ਕੀਤੇ ਗਏ ਉਦੇਸ਼ਾਂ ਅਨੁਸਾਰ ਸਥਾਨਕ ਮਿਉਂਸਪਲ ਪਾਰਕ ਵਿਖੇ ਸਥਿਤ ਕਲੱਬ ਦੇ ਮੰਚ 'ਤੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਤੇ ਚੇਅਰਮੈਨ ਪੱਪੂ ਲਹੋਰੀਆ ਦੀ ਅਗਵਾਈ ਹੇਠ ਤੰਦਰੁਸਤ ਸਮਾਜ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਦੀ ਲੜੀ 'ਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਹੋਮਿਉਪੈਥੀ ਇਲਾਜ ਪ੍ਰਣਾਲੀ ਦੇ ਸਿਧਾਂਤ ਤੇ ਇਲਾਜ ਬਾਰੇ ਸਥਾਨਕ ਬਾਬਾ ਵਿਸ਼ਵਕਰਮਾ ਸਰਕਾਰੀ ਹੋਮਿਉਪੈਥੀ ਡਿਸਪੈਂਸਰੀ ਦੇ ਇੰਚਾਰਜ ਡਾ. ਯਾਦਵਿੰਦਰ ਸਿੰਘ ਐਮ.ਡੀ. ਨੇ ਵਿਸਥਾਰ ਨਾਲ ਚਾਨਣਾ ਪਾਇਆ | ਪੋ੍ਰਗਰਾਮ ਦੀ ਸ਼ੁਰੂਆਤ ਪੋ੍ਰ. ਹਰਬੰਸ ਸਿੰਘ ਪਦਮ ਵਲੋਂ ਡਾ. ਯਾਦਵਿੰਦਰ ਸਿੰਘ ਬਾਰੇ ਜਾਣ-ਪਛਾਣ ਕਰਵਾਉਣ ਤੇ ਗੁਰਿੰਦਰ ਸਿੰਘ ਮਹਿੰਦੀਰੱਤਾ ਵਲੋਂ ਸਾਰਿਆਂ ਨੂੰ ਜੀ ਆਇਆਂ ਕਹਿਣ ਨਾਲ ਹੋਈ | ਹੋਮਿਉਪੈਥੀ ਦੇ ਸਿਧਾਂਤ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕਿਸੇ ਡਾਕਟਰ ਦੀ ਸਲਾਹ ਤੋਂ ਬਿਨ੍ਹਾਂ ਸ਼ੋਸ਼ਲ ਮੀਡੀਆ 'ਤੇ ਦੱਸੇ ਅਨੁਸਾਰ ਕਿਸੇ ਵੀ ਵਿਅਕਤੀ ਨੂੰ ਖੁਦ ਹੋਮਿਓਪੈਥੀ ਦਵਾਈ ਲੈ ਕੇ ਖੁਦ ਲਈ ਮੁਸੀਬਤ ਸਹੇੜਣ ਦੀ ਬਜਾਏ ਡਾਕਟਰ ਦੀ ਸਲਾਹ ਨਾਲ ਹੀ ਦਵਾਈ ਲਈ ਜਾਵੇ | ਉਨ੍ਹਾਂ ਅਨੇਕਾਂ ਉਦਾਹਰਨਾਂ ਦਿੰਦਿਆਂ ਦੱਸਿਆ ਕਿ ਵੱਖ-ਵੱਖ ਬਿਮਾਰੀਆਂ ਦਾ ਇਲਾਜ ਹੋਮਿਉਪੈਥੀ ਨਾਲ ਸੰਭਵ ਹੈ, ਕਿਉਂਕਿ ਹਰੇਕ ਮਨੁੱਖ ਦੀ ਬਿਮਾਰੀ ਦੇ ਲੱਛਣਾਂ ਨੂੰ ਧਿਆਨ ਵਿਚ ਰੱਖਦਿਆਂ ਹੀ ਦਵਾਈ ਦਿੱਤੀ ਜਾਂਦੀ ਹੈ | ਉਨ੍ਹਾਂ ਹਰੇਕ ਇਲਾਜ ਪ੍ਰਣਾਲੀ ਦੇ ਆਪੋ ਆਪਣੇ ਵਿਸ਼ੇਸ਼ ਖੇਤਰਾਂ ਦਾ ਵੀ ਜ਼ਿਕਰ ਕੀਤਾ | ਕਲੱਬ ਦੇ ਕੁਝ ਚੋਣਵੇਂ ਮੈਂਬਰਾਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ 'ਚ ਉਨ੍ਹਾਂ ਆਖਿਆ ਕਿ ਵੱਖ- ਵੱਖ ਕਿਸਮ ਦੇ ਮਨੁੱਖ ਦੇ ਸਰੀਰ ਦੀਆਂ ਪ੍ਰਕਿਰਿਆਵਾਂ ਵੀ ਵੱਖੋ ਵੱਖਰੀਆਂ ਹੁੰਦੀਆਂ ਹਨ, ਇਸ ਲਈ ਇਕੋ ਦਵਾਈ ਸਾਰਿਆਂ ਲਈ ਮਾਫਕ ਨਹੀਂ ਹੋ ਸਕਦੀ |
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਜੈਤੋ ਦਾ ਸਾਲਾਨਾ ਇਨਾਮ ਵੰਡ ਸਮਾਗਮ 2026 ਯਾਦਗਾਰੀ ਹੋ ਨਿੱਬੜਿਆ ਅਗਲੀ ਖ਼ਬਰ ਅਧਿਆਪਕਾਂ ਨੇ ਵਿਧਾਇਕ ਅਮੋਲਕ ਸਿੰਘ ਨੂੰ ਮੰਗ ਪੱਤਰ ਸੌਂਪਿਆ
Ad Position 24
No active advertisement