05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਦਿੱਲੀ ਪਬਲਿਕ ਇੰਟਰਨੈਸ਼ਨਲ ਸਕੂਲ 'ਚ ਹੋਲੀ ਮਨਾਈ

Ad Position 21
No active advertisement
ਅਜੀਤ ਡੈਸਕ 04-03-2026
ਬਾਜਾਖਾਨਾ, 3 ਮਾਰਚ (ਜਗਦੀਪ ਸਿੰਘ ਗਿੱਲ)-ਦਿੱਲੀ ਪਬਲਿਕ ਇੰਟਰਨੈਸ਼ਨਲ ਸਕੂਲ ਮੱਲਾ ਰੋਡ, ਬਾਜਾਖਾਨਾ ਵਿਖੇ ਹੋਲੀ ਦਾ ਤਿਓਹਾਰ ਉਤਸ਼ਾਹ, ਸ਼ਾਲੀਨਤਾ ਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਇਆ ਗਿਆ | ਸਕੂਲ ਦਾ ਮਾਹÏਲ ਰੰਗਾਂ, ਸੰਗੀਤ ਤੇ ਖੁਸ਼ੀ ਨਾਲ ਮਹਿਕ ਉਠਿਆ¢ ਸਮਾਗਮ ਦੀ ਸ਼ੁਰੂਆਤ ਪ੍ਰਭੂ ਦੀ ਅਰਦਾਸ ਨਾਲ ਹੋਈ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਹੋਲੀ ਦੇ ਇਤਿਹਾਸ ਤੇ ਇਸ ਦੀ ਸੰਸਕ੍ਰਿਤੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਬੱਚਿਆਂ ਵਲੋਂ ਪੇਸ਼ ਕੀਤੀਆਂ ਰੰਗਾਂ 'ਤੇ ਆਧਾਰਿਤ ਕਵਿਤਾਵਾਂ, ਗੀਤ ਤੇ ਰੰਗਾਰੰਗ ਨਿ੍ਤ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ | ਪਿ੍ੰਸੀਪਲ ਅਮਿਤਾ ਸ਼ਰਮਾ ਨੇ ਕਿਹਾ ਕਿ ਹੋਲੀ ਸਿਰਫ਼ ਰੰਗਾਂ ਦਾ ਤਿਉਹਾਰ ਹੀ ਨਹੀਂ, ਸਗੋਂ ਪ੍ਰੇਮ, ਏਕਤਾ ਤੇ ਆਪਸੀ ਸਾਂਝ ਦਾ ਪ੍ਰਤੀਕ ਹੈ¢ ਇਸ ਮੌਕੇ ਵਿਦਿਆਰਥੀਆਂ ਨੇ ਇਕ-ਦੂਜੇ ਨੂੰ ਗੁਲਾਲ ਲਗਾ ਕੇ ਭਾਈਚਾਰੇ ਤੇ ਪਿਆਰ ਦਾ ਪ੍ਰਗਟਾਵਾ ਕੀਤਾ¢ ਇਸ ਮੌਕੇ ਸਕੂਲ ਦੇ ਸਾਰੇ ਅਧਿਆਪਕਾਂ ਨੇ ਵੀ ਇਕ ਦੂਜੇ ਨਾਲ ਹੋਲੀ ਮਨਾਈ ਤੇ ਬੱਚਿਆਂ ਨੂੰ ਆਪਸ 'ਚ ਰਲ ਮਿਲ ਕੇ ਰਹਿਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ ਦਿੱਤੀ ਅਗਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਵਿਖੇ ਵਿਦਾਇਗੀ ਸਮਾਗਮ
Ad Position 24
No active advertisement